ਨੰਬਰ ਕਾਰਡ ਨਾ ਆਉਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਐਸ ਏ ਐਸ ਨਗਰ, 6 ਜੂਨ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10 ਵੀਂ ਜਮਾਤ ਅਤੇ 12 ਵੀਂ ਜਮਾਤ ਦੇ ਨਤੀਜਿਆਂ ਦੇ ਅੰਕ ਕਾਰਡ ਅਜੇ ਤੱਕ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਨਾ ਮਿਲਣ ਕਾਰਨ ਵਿਦਿਆਰਥੀਆਂ ਨੂੰ ਕਾਫੀ  ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੇਕਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਦਸਿਆ ਕਿ ਸੀ ਬੀ ਐਸ ਈ ਬੋਰਡ  ਨੇ ਐਲਾਨ ਕੀਤੇ 10 ਵੀਂ ਅਤੇ 12 ਵੀਂ ਦੇ ਨਤੀਜਿਆਂ ਦੇ ਅੰਕ ਕਾਰਡ ਸਕੂਲਾਂ ਵਿੱਚ ਭੇਜ ਦਿੱਤੇ ਹਨ ਪਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜਿਆਂ ਦੇ ਅੰਕ ਕਾਰਡ ਅਜੇ ਤੱਕ ਨਹੀਂ ਭੇਜੇ ਗਏ| ਜਿਸ ਕਾਰਨ ਅਗਲੀਆਂ ਕਲਾਸਾਂ ਵਿੱਚ ਦਾਖਲਾ ਲੈਣ ਲਈ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ| ਨਤੀਜਾ ਕਾਰਡ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ  ਅਗਲੇਰੀ ਪੜ੍ਹਾਈ ਲਈ ਵੱਖ-ਵੱਖ ਕੋਰਸਾਂ ਅਤੇ ਕਲਾਸਾਂ ਵਿੱਚ ਦਾਖਲਾ ਨਹੀਂ ਮਿਲ ਰਿਹਾ| ਉਹਨਾਂ ਮੰਗ ਕੀਤੀ ਕਿ 10 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਕ ਕਾਰਡ ਜਲਦੀ ਭੇਜੇ ਜਾਣ ਤਾਂ ਕਿ ਵਿਦਿਆਰਥੀ ਪ੍ਰੇਸ਼ਾਨ ਨਾ ਹੋ  ਸਕਣ|
ਇਸ ਸਬੰਧੀ ਸੰਪਰਕ ਕਰਨ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਸੁਰੇਸ਼ ਟੰਡਨ ਨੇ ਕਿਹਾ ਕਿ ਬੋਰਡ ਨੇ ਇਹ ਅੰਕ ਕਾਰਡ ਭੇਜਣੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਜਲਦੀ ਹੀ ਸਕੂਲਾਂ ਵਿੱਚ ਅਤੇ ਵਿਦਿਆਰਥੀਆਂ ਤੱਕ ਪਹੁੰਚ  ਜਾਣਗੇ|

Leave a Reply

Your email address will not be published. Required fields are marked *