ਪਟਨਾ ਸਾਹਿਬ : ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ

ਪਟਨਾ, 11 ਜਨਵਰੀ (ਸ.ਬ.) ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਸਥਿਤ ਰਾਜਗੀਰੀ ਵਿਖੇ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿੱਚ ਅੱਜ ਇੱਕ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ| ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਵਤਾਰ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਯੂ.ਕੇ. ਨੇ ਨੀਂਹ ਪੱਥਰ ਰੱਖਿਆ ਅਤੇ ਗਿਆਨੀ ਇਕਬਾਲ ਸਿੰਘ ਜਥੇਦਾਰ ਪਟਨਾ ਸਾਹਿਬ ਨੇ ਅਰਦਾਸ ਵੀ ਕੀਤੀ| ਜਾਣਕਾਰੀ ਦੇ ਅਨੁਸਾਰ, ਇਸ ਇਮਾਰਤ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਬਣੇਗਾ| ਇਸ ਦੇ ਲਈ ਬਿਹਾਰ ਦੇ ਮੁੱਖ ਮੰਤਰੀ ਨੇ ਢਾਈ ਏਕੜ ਜ਼ਮੀਨ ਵੀ ਦਿੱਤੀ| ਇਸ ਦੀ ਕਾਰ ਸੇਵਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਇੰਗਲੈਂਡ ਨੂੰ ਸੌਂਪੀ ਗਈ|

Leave a Reply

Your email address will not be published. Required fields are marked *