ਪਟਿਆਲਾ ਜ਼ਿਲ੍ਹੇ ਦੇ ਪਿੰਡ ਰੁੜਕਾ ਦੀ ਗ੍ਰਾਮ ਸਭਾ ਵਲੋਂ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ


ਘਨੌਰ, 8 ਅਕਤੂਬਰ (ਅਭਿਸ਼ੇਕ ਸੂਦ) ਅੱਜ ਹਲਕਾ ਘਨੌਰ ਵਿੱਚ ਆੜ੍ਹਤੀ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਤੇ ਪਿੰਡ ਵਾਸੀਆਂ ਦੀ ਰਹਿਨੁਮਾਈ ਹੇਠ ਪਿੰਡ ਰੁੜਕਾ ਦੀ  ਗ੍ਰਾਮ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ| ਇਹ ਮਤਾ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ| 
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਸ੍ਰੀ ਹਰਦੀਪ ਸਿੰਘ ਲਾਡਾ ਨੇ ਕਿਹਾ ਕਿ  ਕੇਂਦਰ ਸਰਕਾਰ ਵੱਲੋਂ ਜੋ ਖੇਤੀਬਾੜੀ ਅਤੇ ਜ਼ਰੂਰੀ ਵਸਤਾਂ ਸਬੰਧੀ ਬਿਲ ਪਾਸ  ਕਰਕੇ ਕਾਨੂੰਨ ਬਣਾਏ  ਗਏ ਹਨ, ਉਹ ਕਿਸਾਨਾਂ ਅਤੇ ਆਮ ਪਬਲਿਕ ਦੇ ਹਿੱਤਾਂ ਦੇ ਵਿਰੁੱਧ ਹਨ | ਉਹਨਾਂ ਮੰਗ ਕੀਤੀ ਕਿ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ | 
ਇਸ ਮੌਕੇ  ਗੁਰਸਿਮਰਨ ਸਿੰਘ, ਹਰਪ੍ਰੀਤ ਸਿੰਘ, ਸਰਪੰਚ ਭਜਨ ਕੌਰ, ਪਰਵਿੰਦਰ ਸਿੰਘ, ਨਛੱਤਰ ਸਿੰਘ, ਜਸਵਿੰਦਰ ਸਿੰਘ, ਸਵਰਨ ਸਿੰਘ, ਭਗਵਾਨ ਸਿੰਘ, ਜੰਗ ਸਿੰਘ ਨਾਗਰਾ, ਜੰਗ ਸਿੰਘ ਬੰਸਰਾਉ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਛੱਜੂ ਸਿੰਘ, ਸਮਿੱਤਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਵੀ ਮੌਜੂਦ ਸਨ| 

Leave a Reply

Your email address will not be published. Required fields are marked *