ਪਟਿਆਲਾ ਪੁਲੀਸ ਨੇ ਆਰਮੀ ਅਫਸਰ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫਤਾਰ

ਪਟਿਆਲਾ, 24 ਜੁਲਾਈ (ਸ.ਬ.) ਥਾਣਾ ਕੋਤਵਾਲੀ ਨਾਭਾ ਦੀ ਪੁਲੀਸ ਨੇ ਬੀਤੀ ਦੇਰ ਰਾਤ ਆਰਮੀ ਦੇ 5ਵੀਂ ਆਰਮਡ ਵਰਕਸ਼ਾਪ ਵਿੱਚ ਤਾਇਨਾਤ ਨਾਇਕ ਰਾਜੇਸ਼ ਕੁਮਾਰ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ| ਰਾਜੇਸ਼ ਕੁਮਾਰ 2016 ਤੋਂ ਇੱਥੇ ਤਾਇਨਾਤ ਹੈ ਅਤੇ ਰਾਜਸਥਾਨ ਦਾ ਰਹਿਣ ਵਾਲਾ ਹੈ| ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਾਜੇਸ਼ ਕੁਮਾਰ ਜੋਧਪੁਰ ਰਾਜਸਥਾਨ ਤੋਂ 90 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦ ਕੇ ਲਿਆਂਦਾ ਸੀ ਅਤੇ ਇਥੇ ਮਹਿੰਗੇ ਭਾਅ ਵੇਚਦਾ ਸੀ| ਪੁਲੀਸ ਨੇ ਐਨ.ਡੀ.ਪੀ.ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *