ਪਟਿਆਲਾ ਪੁਲੀਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ

ਪਟਿਆਲਾ, 17 ਅਕਤੂਬਰ (ਜਸਵਿੰਦਰ ਸੈਂਡੀ) ਤ੍ਰਿਪੜੀ ਥਾਣਾ ਪੁਲੀਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ| ਇਸ ਸਬੰਧੀ  ਜਾਣਕਾਰੀ ਦਿੰਦਿਆਂ ਤ੍ਰਿਪੜੀ ਥਾਣਾ ਇੰਚਾਰਜ ਹਰਵਿੰਦਰ ਸਿੰਘ  ਨੇ ਦੱਸਿਆ ਕਿ  ਏਐਸਆਈ ਲਖਬੀਰ ਸਿੰਘ ਅਤੇ ਅਮਰ ਸਿੰਘ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਰੋਕਿਆ, ਤਾਂ   ਉਨ੍ਹਾਂ ਕੋਲੋਂ 2600 ਨਸ਼ੇ ਦੇ ਕੈਪਸੂਲ ਬਰਾਮਦ ਹੋਏ| ਇਹਨਾਂ ਵਿਅਕਤੀਆਂ ਦੀ ਪਹਿਚਾਣ ਲਖਵਿੰਦਰ ਸਿੰਘ ਲੱਖਾ ਅਤੇ ਤੇਜਿੰਦਰ ਕੁਮਾਰ ਵਸਨੀਕ  ਬਿਸ਼ਨ ਨਗਰ ਪਟਿਆਲਾ ਵਜੋਂ ਹੋਈ ਹੈ|  

Leave a Reply

Your email address will not be published. Required fields are marked *