ਪਟਿਆਲਾ ਬਾਰ ਐਸੋਸੀਏਸ਼ਨ ਨੇ ਕਿਸਾਨ ਅੰਦੋਲਨ ਨੂੰ ਦਿੱਤਾ ਸਮਰਥਨ
ਪਟਿਆਲਾ, 3 ਦਸੰਬਰ (ਜਸਵਿੰਦਰ ਸਂੈਡੀ) ਪਟਿਆਲਾ ਬਾਰ ਕੌਂਸਲ ਦੇ ਵਕੀਲਾਂ ਨੇ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ| ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪਟਿਆਲਾ ਬਾਰ ਕੌਂਸਲ ਦੇ ਮਂੈਬਰ ਐਡਵੋਕੇਟ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਕੀਲ ਕਿਸਾਨਾਂ ਦੇ ਨਾਲ ਹਨ| ਉਹਨਾਂ ਕਿਹਾ ਕਿ ਇਸ ਸ਼ਾਂਤੀਪੂਰਵਕ ਚੱਲ ਰਹੇ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਦਾ ਕੇਸ ਬਿਨਾਂ ਫੀਸ ਦੇ ਲੜਿਆ ਜਾਵੇਗਾ| ਇਸ ਤੋਂ ਇਲਾਵਾ ਕਿਸਾਨ ਜਿਸ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੀਤੀ ਜਾਵੇਗੀ|