ਪਟਿਆਲਾ ਵਿੱਚ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਦੀ ਸ਼ੁਰੂਆਤ
ਪਟਿਆਲਾ, 16 ਜਨਵਰੀ (ਸ.ਬ.) ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਅੱਜ ਪੂਰੇ ਭਾਰਤ ਵਿੱਚ ਟੀਕਾਕਰਣ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਿਹਤ ਕਰਮਚਾਰੀਆਂ ਨੂੰ ਟੀਕੇ ਲਗਵਾਏ ਗਏ। ਪਟਿਆਲਾ ਜ਼ਿਲ੍ਹੇ ਦੇ ਤਿੰਨ ਸਰਕਾਰੀ ਹਸਪਤਾਲਾਂ ਵਿੱਚ ਫਰੰਟ ਲਾਈਨ ਯੋਧਿਆਂ ਦਾ ਟੀਕਾਕਰਨ ਕੀਤਾ ਗਿਆ, ਜਿਸਦੀ ਸ਼ੁਰੂਆਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਸਦ ਮੈਂਬਰ ਪਰਨੀਤ ਕੌਰ ਨੇ ਮਾਤਾ ਕੌਸ਼ਲਿਆ ਹਸਪਤਾਲ ਤੋਂ ਕੀਤੀ।
ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਗਿਆਨੀਆਂ ਦੀ ਮਿਹਨਤ ਰੰਗ ਲਿਆਈ ਹੈ ਅਤੇ ਮਹਾਮਾਰੀ ਦਾ ਟੀਕਾ ਤਿਆਰ ਹੋ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ 1 ਸਾਲ ਤੋਂ ਇਸ ਮਹਾਂਮਾਰੀ ਦੇ ਫੈਲਣ ਨਾਲ ਸਾਰੇ ਵਿਸ਼ਵ ਵਿੱਚ ਮਾਰ ਪਈ ਹੈ ਅਤੇ ਆਸ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਵੈਕਸੀਨ ਇਸ ਬਿਮਾਰੀ ਤੇ ਕਾਰਗਰ ਢੰਗ ਨਾਲ ਕਾਬੂ ਕਰਨ ਦੀ ਸਮਰਥ ਹੋਵੇਗੀ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੀ ਜਲਦੀ ਹੀ ਵੈਕਸੀਨ ਲਗਵਾਉਣਗੇ ।