ਪਟਿਆਲਾ ਵਿੱਚ ਠੇਕਾ ਮੁਲਾਜਮਾਂ ਵਲੋਂ ਪਰਿਵਾਰਾਂ ਸਮੇਤ ਰੈਲੀ


ਪਟਿਆਲਾ, 13 ਅਕਤੂਬਰ (ਜਸਵਿੰਦਰ ਸੈਂਡੀ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ            ਹੇਠ  ਪਟਿਆਲਾ ਵਿਖੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ  ਸੂਬਾ ਪੱਧਰੀ ਰੈਲੀ ਕੀਤੀ ਗਈ| 
ਰੈਲੀ ਨੂੰ ਸੰਬੋਧਨ ਕਰਦਿਆਂੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ,ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬੀਬੀਵਾਲਾ, ਜਗਜੀਤ ਸਿੰਘ ਭਦੌੜ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਕਟਾਰੀਆ ਅਤੇ ਰਿਸ਼ੀ ਸੋਨੀ ਰੋਪੜ ਨੇ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ| ਉਹਨਾਂ ਕਿਹਾ ਕਿ  ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ  ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ|
ਆਗੂਆਂ ਨੇ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਨੇ ”ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟਸੌਰਸਿੰਗ ਅਤੇ ਇੰਪਲਾਇਜ਼ ਵੈਲਫੇਅਰ ਐਕਟ 2016” ਬਣਾਇਆ ਸੀ ਪਰ ਕੈਪਟਨ ਸਰਕਾਰ ਇਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-ਨਾਲ ”ਵੈਲਫੇਅਰ ਐਕਟ 2016” ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਜਿਵੇਂ ਕਿ ਆਉਟਸੋਰਸਿੰਗ, ਇਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ-ਆਪਣੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ| 
ਆਗੂਆਂ ਨੇ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ”ਵੈਲਫੇਅਰ ਐਕਟ 2016” ਅਧੀਨ ਲਿਆਕੇ ਪੂਰੀਆਂ ਤਨਖਾਹਾਂ, ਭੱਤਿਆਂ ਅਤੇ ਪੈਂਨਸਨਰੀ ਲਾਭਾਂ ਸਮੇਤ ਰੈਗੂਲਰ ਕੀਤਾ ਜਾਵੇ ਅਤੇ ਕਰਮਚਾਰੀਆਂ ਦੀਆਂ ਬਾਕੀ ਮੰਗਾਂ ਵੀ ਮੰਨੀਆਂ ਜਾਣ| ਇਸ ਰੈਲੀ ਵਿੱਚ  ਬੀ.ਕੇ.ਯੂ.ਏਕਤਾ ਉਗਰਾਹਾਂ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ, ਟੀ.ਐਸ.ਯੂ.(ਭੰਗਲ) ਵੱਲੋਂ ਪ੍ਰਮੋਦ ਬਟਾਲਾ, ਬੀ.ਬੀ.ਐਮ.ਐਸ. ਯੂਨੀਅਨ ਤੋਂ ਸਿਕੰਦਰ ਸਿੰਘ, ਪੰਜਾਬ ਰੋਡਵੇਜ਼ ਯੂਨੀਅਨ ਤੋਂ ਰਾਜਿੰਦਰ ਸਿੰਘ, ਮਹਿਲਾ ਤਾਲਮੇਲ ਸੰਘਰਸ ਕਮੇਟੀ ਰੋਪੜ ਤੋਂ ਪੂਨਮ ਸ਼ਰਮਾ, ਡੀ.ਟੀ.ਐਫ.ਵੱਲੋਂ ਸਨੇਹਦੀਪ, ਰਮਸਾ ਅਧਿਆਪਕ ਯੂਨੀਅਨ ਤੋਂ ਦੀਦਾਰ ਸਿੰਘ ਮੁੱਦਕੀ ਸਮੇਤ ਜਗਸੀਰ ਸਿੰਘ ਭੰਗੂ, ਕੁਲਦੀਪ ਸਿੰਘ ਬੁੱਢੇਵਾਲ, ਖੁਸ਼ਦੀਪ ਸਿੰਘ, ਰਾਜੇਸ਼ ਕੁਮਾਰ, ਬਲਜੀਤ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਅਮਰਿੰਦਰ ਸਿੰਘ, ਰਾਮ ਸਿੰਘ, ਰਾਏ ਸਿੱਧੂ ਆਦਿ ਹਾਜ਼ਿਰ ਸਨ|

Leave a Reply

Your email address will not be published. Required fields are marked *