ਪਠਾਨਕੋਟ ਵਿਚ ਅਕਾਲੀ ਦਲ ਤੇ ਭਾਜਪਾ ਵਲੋਂ ਭਰਵੀਂ ਰੈਲੀ, ਮੁਹਾਲੀ ਦੀ ਲੀਡਰਸ਼ਿਪ ਨੇ ਵੀ ਲਿਆ ਹਿੱਸਾ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਠਾਨਕੋਟ ਵਿਖੇ ਚੋਣ ਲੜ ਰਹੇ ਅਕਾਲੀ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿਚ ਅਕਾਲੀ ਦਲ ਅਤੇ ਭਾਜਪਾ ਵਲੋਂ ਭਰਵੀਂ ਰੈਲੀ ਕੀਤੀ ਗਈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ  ਜਥੇਬੰਧਕ ਸਕੱਤਰ ਸ੍ਰ. ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਇਸ ਰੈਲੀ ਵਿਚ ਸੰਬੋਧਨ ਕਰਦਿਆਂ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ ਨੂੰ ਚੰਗੇ ਰਗੜੇ ਲਾਏ| ਇਸਦੇ ਨਾਲ ਹੀ ਉਹਨਾਂ ਨੇ ਅਕਾਲੀ ਸਰਕਾਰ ਦੇ ਸਮੇਂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ| ਇਸ ਮੌਕੇ ਉਮੀਦਵਾਰ ਸਵਰਨ ਸਲਾਰੀਆ ਨੇ ਵੀ ਸੰਬੋਧਨ ਕੀਤਾ| ਰੈਲੀ ਵਿੱਚ ਪਠਾਨਕੋਟ ਵਿੱਚ ਅਕਾਲੀ ਦਲ ਚੋਣ ਮੁਹਿੰਮ ਦੇ ਇੰਚਾਰਜ ਸ੍ਰ. ਹੀਰਾ ਸਿੰਘ ਗਾਬੜੀਆ ਅਤੇ ਹਲਕਾ ਡੇਰਾਬਸੀ ਦੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਵੀ ਹਾਜਿਰ ਹੋਏ|
ਉਹਨਾਂ ਕਿਹਾ ਕਿ ਮੁਹਾਲੀ ਜਿਲੇ ਦੀ ਲੀਡਰਸ਼ਿਪ ਵੀ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿਚ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਬਹੁਤ ਸਰਗਰਮੀਆਂ ਕਰ ਰਹੀ ਹੈ ਅਤੇ ਟੀਮ ਵਲੋਂ ਅਕਾਲੀ ਭਾਜਪਾ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਹੀ ਦੁਖੀ ਹੈ ਅਤੇ ਇਸ ਸਰਕਾਰ ਦੀਆਂ ਨੀਤੀਆਂ ਤੋਂ ਕਿਸਾਨਾਂ, ਵਪਾਰੀਆਂ ਦੇ ਨਾਲ ਨਾਲ ਹਰ ਵਰਗ ਦੇ ਲੋਕ  ਪ੍ਰੇਸ਼ਾਨ ਹਨ| ਕਾਂਗਰਸ ਸਰਕਾਰ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਹੀ ਮੁਕਰ ਗਈ ਹੈ, ਜਿਸ ਕਰਕੇ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ| ਇਸੇ ਕਾਰਨ ਹੀ ਲੋਕ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਅਕਾਲੀ ਭਾਜਪਾ ਉਮੀਦਵਾਰ ਦਾ ਸਮਰਥਨ ਕਰ ਰਹੇ ਹਨ| ਉਹਨਾਂ ਦਾਅਵਾ ਕੀਤਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਅਕਾਲੀ ਭਾਜਪਾ ਉਮੀਦਵਾਰ ਦੀ ਜਿੱਤ ਹੋਵੇਗੀ|
ਸ੍ਰ. ਬਲਜੀਤ ਸਿੰਘ ਕੁੰਭੜਾ ਜੋ ਇਸ ਚੋਣ ਮੁਹਿੰਮ ਵਿੱਚ ਮੁਹਾਲੀ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਨੇ ਦੱਸਿਆ ਕਿ ਰੈਲੀ ਦੌਰਾਨ ਮੁਹਾਲੀ ਤੋਂ  ਬਾਬਾ ਅਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਅਤੇ ਹੋਰ ਆਗੂ ਹਾਜਿਰ ਸਨ|

Leave a Reply

Your email address will not be published. Required fields are marked *