ਪਰਲ ਸਿਟੀ ਦੇ ਵਸਨੀਕਾਂ ਵਲੋਂ ਗਮਾਡਾ ਦੇ ਦਫਤਰ ਅੱਗੇ ਧਰਨਾ

ਐਸ ਏ ਐਸ ਨਗਰ, 25 ਅਪ੍ਰੈਲ (ਮੀਨਾਕਸ਼ੀ) ਪਰਲ ਸਿਟੀ ਮੁਹਾਲੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-100 ਅਤੇ 104 ਦੇ ਵਸਨੀਕਾਂ ਨੇ ਅੱਜ ਗਮਾਡਾ ਦੇ ਮੁੱਖ ਦਫਤਰ ਅੱਗੇ ਧਰਨਾ ਦਿੱਤਾ ਅਤੇ ਗਮਾਡਾ ਦੇ ਸੀ. ਏ ਨੂੰ ਮੈਮੋਰੰਡਮ ਦਿੱਤਾ|
ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਇਸ ਇਲਾਕੇ ਵਿਚ ਜਿਹੜੇ ਅਲਾਟੀਆਂ ਨੂੰ ਫਲੈਟ ਅਲਾਟ ਹੋਏ ਹਨ, ਉਹਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਇਸ ਇਲਾਕੇ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ| ਪਰਲ ਸਿਟੀ ਦੇ ਪ੍ਰਬੰਧਕਾਂ ਵਲੋਂ ਇਸ ਪ੍ਰੋਜੈਕਟ ਨੂੰ ਗਮਾਡਾ ਦੇ ਸਪੁਰਦ ਨਹੀਂ ਕੀਤਾ ਜਾ ਰਿਹਾ| ਉਹਨਾਂ ਮੰਗ ਕੀਤੀ ਕਿ ਪਰਲ ਸਿਟੀ ਦੇ ਵਸਨੀਕਾਂ ਦੇ ਮਸਲੇ ਹਲ ਕੀਤੇ ਜਾਣ|

Leave a Reply

Your email address will not be published. Required fields are marked *