ਪਰਵੀਨ ਕੁਮਾਰ ਨੇ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ
ਐਸ਼ਏ ਜਨਵਰੀ (ਸ਼ਬ ਸਿਹਤ ਵਿਭਾਗ ਵਿਚ ਕੰਮ ਕਰਦੇ ਫਾਰਮੇਸੀ ਅਫਸਰ ਪਰਵੀਨ ਕੁਮਾਰ ਨੂੰ ਪੰਜਾਬ ਸਟੇਟ ਫਾਰਮੇਸੀ ਕੌਂਸਲ ਦਾ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਰਜਿਸਟਰਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪਰਵੀਨ ਕੁਮਾਰ ਨੇ ਸੈਕਟਰ 69 ਵਿਖੇ ਮੈਡੀਕਲ ਐਜੂਕੇਸ਼ਨ ਭਵਨ ਵਿਖੇ ਕੌਂਸਲ ਦੇ ਦਫਤਰ ਵਿਚ ਅਪਣਾ ਅਹੁਦਾ ਸੰਭਾਲ ਲਿਆ। ਇਸ ਖੁਦਮੁਖਤਾਰ ਸੰਸਥਾ ਦੇ ਮੁੱਖ ਕੰਮਾਂ ਵਿਚ ਫਾਰਮਾਸਿਸਟਾਂ ਦੀ ਰਜਿਸਟਰੇਸ਼ਨ ਅਤੇ ਨਵੀਨੀਕਰਨ ਦਾ ਕੰਮ ਸ਼ਾਮਿਲ ਹੈ। ਇਸ ਮੌਕੇ ਕੌਂਸਲ ਦੇ ਸਮੁੱਚੇ ਸਟਾਫ ਵਲੋਂ ਨਵੇਂ ਰਜਿਸਟਰਾਰ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪਰਵੀਨ ਕੁਮਾਰ ਨੇ ਕਿਹਾ ਕਿ ਇਸ ਸੰਸਥਾ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਿਲ ਹੈ।