ਪਸ਼ੂ ਪਾਲਕਾਂ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਨਿਗਮ ਵਲੋਂ ਆਵਾਰਾ ਪਸ਼ੂ ਫੜਨ ਦਾ ਕੰਮ ਤੇਜ਼

ਐਸ. ਏ. ਐਸ ਨਗਰ, 19 ਸਤੰਬਰ (ਸ.ਬ.) ਬੀਤੇ ਦਿਨੀ ਸੈਕਟਰ 71 ਵਿੱਚ ਘੁੰਮ ਰਹੇ ਆਵਾਰਾ ਪਸ਼ੂ ਫੜਨ ਗਈ ਨਗਰ ਨਿਗਮ ਦੀ ਟੀਮ ਵੱਲੋਂ ਕਾਬੂ ਕੀਤੀ ਗਈ ਇੱਕ ਗਾਂ ਨੂੰ ਪਸ਼ੂ ਪਾਲਕਾ ਵੱਲੋਂ ਗੱਡੀ ਤੋਂ ਜਬਰੀ ਲਾਉਣ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਦੀ ਸ਼ਿਕਾਇਤ ਤੇ ਪਸ਼ੂ ਪਾਲਕਾਂ ਦੇ ਖਿਲਾਫ ਮਾਮਲਾ ਦਰਜ਼ ਕੀਤੇ ਜਾਣ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਦਾ ਮਨੋਬਲ ਵੱਧ ਗਿਆ ਹੈ ਅਤੇ ਉਹਨਾਂ ਨੇ ਜ਼ੋਰ-ਸ਼ੋਰ ਨਾਲ ਆਵਾਰਾ ਪਸ਼ੂ ਫੜਨੇ ਸ਼ੁਰੂ ਕਰ ਦਿੱਤੇ ਹਨ| 
ਇਸ ਸੰਬੰਧੀ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਸੈਕਟਰ 71 ਵਿੱਚ ਆਵਾਰਾ ਘੁੰਮਦੀਆਂ ਛੇ ਗਾਵਾਂ ਨੂੰ ਫੜ ਕੇ ਗਊਸ਼ਾਲਾ ਪਹੁੰਚਾਇਆ ਗਿਆ ਹੈ| ਸੈਕਟਰ 71 ਦੇ ਕੌਂਸਲਰ ਸ. ਅਮਰੀਕ ਸਿੰਘ ਸੋਮਲ ਨੇ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਫੜੇ ਜਾਂਦੇ ਆਵਾਰਾ ਪਸ਼ੂਆਂ ਨੂੰ ਉਹਨਾਂ ਦੇ ਮਾਲਕਾ ਵੱਲੋਂ ਜਬਰੀ ਛੁੜਵਾ ਲਿਆ ਜਾਂਦਾ ਸੀ ਅਤੇ ਕਈ ਵਾਰ ਨਿਗਮ ਦੇ ਕਰਮਚਾਰੀਆਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ ਜਿਸ ਕਾਰਨ ਨਿਗਮ ਦੇ ਕਰਮਚਾਰੀਆਂ ਵਿੱਚ ਇਨ੍ਹਾਂ ਪਸ਼ੂ ਮਾਲਕਾਂ ਦਾ ਡਰ ਬੈਠਿਆ ਹੋਇਆ ਹੈ|
ਉਹਨਾਂ ਕਿਹਾ ਕਿ ਪਸ਼ੂ ਮਾਲਕਾਂ ਵਿਰੁੱਧ ਮਾਮਲਾ ਦਰਜ਼ ਹੋਣ ਤੋਂ ਬਾਅਦ ਨਿਗਮ ਦੇ ਕਰਮਚਾਰੀ ਵੀ ਉਤਸ਼ਾਹ ਵਿੱਚ ਹਨ ਅਤੇ ਉਹਨਾਂ ਵੱਲੋਂ ਜ਼ੋਰਾ-ਸ਼ੋਰਾ ਤੇ ਆਵਾਰਾ ਪਸ਼ੂ ਫੜੇ ਜਾ ਰਹੇ ਹਨ ਜਿਸ ਨਾਲ ਇਸ ਸਮੱਸਿਆ ਤੇ ਕਾਬੂ ਹੋਣ ਦੀ ਆਸ ਬਣ ਗਈ ਹੈ|

Leave a Reply

Your email address will not be published. Required fields are marked *