ਪਹਿਲੀ ਜੰਗ ਪਹਿਲੀ ਫ਼ਤਿਹ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 9 ਜੂਨ (ਸ.ਬ.) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਅੰਮ੍ਰਿਤਸਰ ਵਿਖੇ ਜ਼ੁਲਮ ਵਿਰੁੱਧ ਲੜੀ ਗਈ ‘ਪਹਿਲੀ ਜੰਗ ਪਹਿਲੀ ਫ਼ਤਿਹ’ ਨੂੰ ਸਮਰਪਿਤ ਅੱਜ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ| ਸਵੇਰੇ 9 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਰੰਭ ਹੋ ਕੇ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ|

Leave a Reply

Your email address will not be published. Required fields are marked *