ਪਾਕਿਸਤਾਨੀ ਹਵਾਈ ਫੌਜ ਦੀ ਕਾਰਵਾਈ ਵਿੱਚ 5 ਅੱਤਵਾਦੀ ਢੇਰ

ਰਾਵਲਪਿੰਡੀ, 22 ਫਰਵਰੀ (ਸ.ਬ.) ਪਾਕਿਸਤਾਨੀ ਫੌਜ ਵਲੋਂ ਅੱਤਵਾਦੀਆਂ ਤੇ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਅੱਜ ਪਾਕਿਸਤਾਨੀ ਹਵਾਈ ਫੌਜ ਨੇ ਖੈਬਰ ਏਜੰਸੀ ਵਿੱਚ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ| ਹਵਾਈ ਫੌਜ ਨੇ ਅਫਗਾਨਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਆਪਰੇਸ਼ਨ ਚਲਾਇਆ| ਪਾਕਿਸਤਾਨੀ ਮੀਡੀਆ ਨੇ ਇਹ ਜਾਣਕਾਰੀ ਦਿੱੱਤੀ|
ਜੀਓ ਟੀ.ਵੀ. ਦੀ ਰਿਪੋਰਟ ਮੁਤਾਬਕ ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਰਾਜਗਲ ਇਲਾਕੇ ਦੀ ਤਿਹਾਰ ਘਾਟੀ ਵਿੱਚ ਹਵਾਈ ਫੌਜ ਨੇ ਆਪਰੇਸ਼ਨ ਚਲਾਇਆ| ਇਸ ਦੌਰਾਨ 5 ਅੱਤਵਾਦੀ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ| ਉਨ੍ਹਾਂ ਦੱਸਿਆ ਕਿ ਆਪਰੇਸ਼ਨ ਦੌਰਾਨ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਵੀ ਨਸ਼ਟ ਕਰ ਦਿੱਤਾ ਗਿਆ| ਇਹ ਅੱਤਵਾਦੀ ਲਸ਼ਕਰ-ਏ-ਇਸਲਾਮ ਨਾਲ ਸੰਬੰਧਤ ਸਨ|
ਜਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਪਿਛਲੇ ਦੋ ਹਫਤਿਆਂ ਦੌਰਾਨ ਅੱਤਵਾਦੀਆਂ ਵਲੋਂ ਆਤਮਘਾਤੀ ਬੰਬ ਹਮਲੇ ਕੀਤੇ ਗਏ, ਜਿਸ ਵਿੱਚ 100 ਤੋਂ ਵਧ ਲੋਕ ਮਾਰੇ ਗਏ| ਹਾਲ ਹੀ ਵਿੱਚ ਸਿੰਧ ਸੂਬੇ ਦੀ ਸੂਫੀ ਦਰਗਾਹ ਤੇ ਅੱਤਵਾਦੀਆਂ ਵਲੋਂ ਆਤਮਘਾਤੀ ਹਮਲਾ ਕੀਤਾ ਗਿਆ, ਜਿਸ ਵਿੱਚ 100 ਲੋਕ ਮਾਰੇ ਗਏ ਅਤੇ 300 ਜ਼ਖਮੀ ਹੋ ਗਏ ਸਨ| ਜਿਸ ਤੋਂ ਬਾਅਦ ਪਾਕਿਸਤਾਨ ਦੀ ਸੁਰੱਖਿਆ ਫੋਰਸ ਨੇ ਦੇਸ਼ ਵਿੱਚ ਅੱਤਵਾਦੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ| ਅੱਤਵਾਦੀਆਂ ਨੂੰ ਮਾਰਨ ਅਤੇ ਸ਼ੱਕੀਆਂ ਨੂੰ ਫੜਨ ਲਈ ਖੋਜੀ ਆਪਰੇਸ਼ਨ ਸ਼ੁਰੂ ਕੀਤੇ ਹਨ, ਤਾਂ ਕਿ ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਸਕੇ|

Leave a Reply

Your email address will not be published. Required fields are marked *