ਪਾਕਿਸਤਾਨ ਦੀ ਸਿੱਖ ਸੰਗਤ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਸਿੱਖ ਸੰਗਤਾਂ ਨੇ ਨਨਕਾਣਾ ਸਾਹਿਬ ਵਿਖੇ ਕੀਤਾ ਪੈਦਲ ਰੋਸ ਮਾਰਚ


ਨਨਕਾਣਾ ਸਾਹਿਬ, 9 ਦਸੰਬਰ (ਸ.ਬ.) ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਲ ਰੈਲੀ ਕੀਤੀ ਗਈ ਅਤੇ ਬਾਅਦ ਵਿੱਚ ਸੰਗਤ ਵਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਗਿਆ|  ਰੋਸ ਮਾਰਬਚ ਵਿੱਚ ਨਨਕਾਣਾ ਸਾਹਿਬ ਦੀ ਸੰਗਤ ਤੋਂ ਇਲਾਵਾ ਲਾਹੌਰ ਤੋਂ ਵੀ ਸੰਗਤਾਂ ਪਹੁੰਚੀਆਂ ਹੋਈਆਂ ਸਨ| ਇਸ ਰੈਲੀ ਵਿੱਚ ਉਚੇਚੇ ਤੋਰ ਤੇ ਨਨਕਾਣਾ ਸਾਹਿਬ ਦੇ ਮੁਸਲਿਮ, ਮਸੀਹ ਅਤੇ ਹਿੰਦੂਆਂ ਤੋਂ ਇਲਾਵਾ ਗੁਰੂ ਨਾਨਕ ਜੀ ਮਿਸ਼ਨ ਧਾਰਮਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਸਟਰ ਬਲਵੰਤ ਸਿੰਘ ਸਹਿਤ ਭਾਗ ਲਿਆ|
ਗੁਰਦੁਅਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਬੁਲਾਰਿਆ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ| ਇਸ ਮੌਕੇ ਬੋਲਦਿਆਂ  ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ. ਅਮੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤੇ ਤਿੰਨੇ ਆਰਡੀਨੈਸ ਰੱਦ ਹੋਣੇ ਚਾਹੀਦੇ ਹਨ| ਇਸ ਦੇ ਨਾਲ ਹੀ ਸਮੁੱਚੇ ਕਿਸਾਨ ਅੰਦੋਲਨ ਵਿੱਚ ਪੰਜਾਬ ਵੱਲੋਂ ਦਿਖਾਈ ਜਾ ਰਹੀ ਇੱਕਮੁਠਤਾ ਅਤੇ ਕੀਤੇ ਜਾ ਰਹੇ ਅੰਦੋਲਨ ਦੀ ਸ਼ਲਾਘਾ ਕੀਤੀ ਗਈ| ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਸ੍ਰ. ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਪਾਕਿਸਤਾਨ ਹੀ ਨਹੀਂ ਬਲਕਿ ਦੁਨੀਆਂ ਵਿੱਚ ਵੱਸਣ ਵਾਲਾ ਹਰ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹਾ ਹੈ|
ਇਸ ਮੌਕੇ ਯੂ. ਐਨ. ਓ ਅਤੇ ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਤੇ ਧੰਨਵਾਦ ਕਰਦਿਆਂ ਉਨ੍ਹਾਂ ਦੁਨੀਆਂ ਭਰ ਦੇ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆ ਦੇ ਵਿਰੋਧ ਵਿੱਚ ਅਵਾਜ਼ ਬੁਲੰਦ ਕਰਨ ਤਾਂ ਕਿ ਅੰਨ ਦਾਤੇ ਨੂੰ ਬਚਾਇਆ ਜਾ ਸਕੇ| 

Leave a Reply

Your email address will not be published. Required fields are marked *