ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਧਮਾਕੇ ਕਾਰਨ ਦੋ ਦੀ ਮੌਤ, 7 ਜ਼ਖਮੀ

ਕਰਾਚੀ, 16 ਮਾਰਚ (ਸ.ਬ.) ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਕਿਲ੍ਹਾ ਸੈਫਉਲਾ ਜ਼ਿਲੇ ਵਿੱਚ ਇਕ ਘਰ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਲੋਕ ਜ਼ਖਮੀ ਹੋ ਗਏ| ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਮਲਬੇ ਵਿੱਚ ਕਈ ਹੋਰ ਲੋਕ ਫਸੇ ਹੋਏ ਹਨ ਅਤੇ ਉਨ੍ਹਾਂ ਨੇ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਇਹ ਘਟਨਾ ਬੀਤੀ ਰਾਤ ਦੀ ਹੈ, ਜਿਸ ਵਿੱਚ ਘਰ ਦੀਆਂ ਛੱਤਾਂ ਅਤੇ ਕੰਧਾਂ ਢਹਿ ਗਈਆਂ| ਕਿਲਾ ਸੈਫਉਲਾ ਦੇ ਮੁਖੀ ਨੇ ਦੱਸਿਆ ਕਿ ਅਸੀਂ ਨਹੀਂ ਜਾਣਦੇ ਕਿ ਧਮਾਕਾ ਕਿਨ੍ਹਾਂ ਕਾਰਨਾਂ ਕਰਕੇ ਹੋਇਆ ਪਰ ਇਹ ਕਾਫੀ ਸ਼ਕਤੀਸ਼ਾਲੀ ਸੀ ਅਤੇ ਘਰ ਨੂੰ ਨੁਕਸਾਨ ਪਹੁੰਚਿਆ ਹੈ|
ਜ਼ਖਮੀਆਂ ਵਿੱਚ ਇਕ ਹੀ ਪਰਿਵਾਰ ਦੀਆਂ ਔਰਤਾਂ ਅਤੇ ਬੱਚੇ ਸ਼ਾਮਲ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਪਿਛਲੇ ਕੁੱਝ ਸ਼ਾਲਾਂ ਵਿੱਚ ਬਲੋਚਿਸਤਾਨ ਸੂਬੇ ਵਿੱਚ ਕਈ ਅੱਤਵਾਦੀ ਹਮਲੇ ਹੋਏ ਹਨ| ਇੱਥੇ ਅੱਤਵਾਦੀ ਅਤੇ ਵੱਖਵਾਦੀ ਲਗਾਤਾਰ ਸੁਰੱਖਿਆ ਬਲਾਂ ਅਤੇ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ

Leave a Reply

Your email address will not be published. Required fields are marked *