ਪਾਕਿਸਤਾਨ ਦੇ ਲਾਹੌਰ ਵਿੱਚ ਆਤਮਘਾਤੀ ਹਮਲੇ ਵਿੱਚ 6 ਵਿਅਕਤੀਆਂ ਦੀ ਮੌਤ

ਲਾਹੌਰ, 5 ਅਪ੍ਰੈਲ (ਸ.ਬ.) ਅੱਜ ਸਵੇਰੇ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਆਤਮਘਾਤੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ 4 ਫੌਜੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 18 ਹੋਰ ਜ਼ਖਮੀ ਹੋ ਗਏ ਹਨ| ਇਹ ਆਤਮਘਾਤੀ ਹਮਲਾ ਫੌਜ ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ|
ਜ਼ਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ| ਹਮਲੇ ਵਿੱਚ ਦੋ ਵੈਨਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ|

Leave a Reply

Your email address will not be published. Required fields are marked *