ਪਾਕਿਸਤਾਨ ਨੇ ਰਾਜੌਰੀ ਵਿੱਚ ਕੰਟਰੋਲ ਰੇਖਾ ਕੋਲ ਕੀਤੀ ਗੋਲੀਬਾਰੀ

ਜੰਮੂ,15 ਅਪ੍ਰੈਲ (ਸ.ਬ.) ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਕੋਲ ਅੱਜ ਮੋਰਟਾਰ ਦਾਗੇ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਭਾਰਤੀ ਫੋਰਸ ਨੇ ਜਵਾਬੀ ਕਾਰਵਾਈ ਕੀਤੀ| ਰੱਖਿਆ ਵਿਭਾਗ ਦੇ ਪੀ.ਆਰ.ਓ. ਨੇ ਕਿਹਾ,”ਪਾਕਿਸਤਾਨੀ ਫੌਜ ਨੇ ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਰੇਖਾ ਕੋਲ ਸਵੇਰੇ ਲਗਭਗ 8.15 ਵਜੇ ਬਿਨਾਂ ਕਿਸੇ ਉਕਸਾਵੇ ਦੇ ਮੋਰਟਾਰ ਦਾਗ਼ੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ|”
ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਪ੍ਰਭਾਵੀ ਢੰਗ ਨਾਲ ਜਵਾਬੀ ਕਾਰਵਾਈ ਕਰ ਰਹੀ ਹੈ| ਪਾਕਿਸਤਾਨੀ ਫੌਜੀਆਂ ਨੇ ਸ਼ੁੱਕਰਵਾਰ ਨੂੰ ਪੁੰਛ ਵਿੱਚ ਸਵਾਜਿਨ ਸੈਕਟਰ ਦੇ ਸਰਹੱਦੀ ਇਲਾਕਿਆਂ ਵਿੱਚ ਗੋਲੀਬਾਰੀ ਕੀਤੀ ਸੀ, ਜਿਸ ਨਾਲ ਤਿੰਨ ਲੋਕ ਜ਼ਖਮੀ ਹੋ ਗਏ| ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਵਿਰੁੱਧ ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਫੌਜ ਨੇ ਬੀਤੇ ਮੰਗਲਵਾਰ ਨੂੰ ਕੰਟਰੋਲ ਰੇਖਾ ਦੇ ਪਾਰ 7 ਪਾਕਿਸਤਾਨੀ ਫੌਜ ਚੌਕੀਆਂ ਨੂੰ ਨਸ਼ਟ ਕਰ ਦਿੱਤਾ ਸੀ|

Leave a Reply

Your email address will not be published. Required fields are marked *