ਪਾਕਿਸਤਾਨ ਨੇ ਸਾਂਬਾ ਸੈਕਟਰ ਵਿੱਚ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ, 6 ਫਰਵਰੀ (ਸ.ਬ.) ਪਾਕਿਸਤਾਨ ਨੇ ਸਰਹੱਦ ਤੇ ਇਕ ਵਾਰ ਫਿਰ ਗੋਲੀਬਾਰੀ ਕੀਤੀ ਹੈ| ਪਾਕਿ ਵਲੋਂ ਸਾਂਬਾ ਸੈਕਟਰ ਦੀ ਤਿੰਨ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਹੈ| ਮਿਲੀ ਜਾਣਕਾਰੀ ਮੁਤਾਬਿਕ ਪਾਕਿ ਰੇਂਜਰਾਂ ਨੇ ਚਿਲਿਆਰੀਆਂ, ਖੋਰਾ ਅਤੇ ਰੀਗਲ ਪੋਸਟਾਂ ਨੂੰ ਨਿਸ਼ਾਨਾ ਬਣਾਇਆ ਹੈ| ਭਾਰਤੀ ਜਵਾਨਾਂ ਨੇ ਵੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਹੈ| ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ|

Leave a Reply

Your email address will not be published. Required fields are marked *