ਪਾਕਿਸਤਾਨ ਵਲੋਂ ਕੰਟਰੋਲ ਰੇਖਾ ਨੇੜੇ ਗੋਲੀਬਾਰੀ, ਫੌਜ ਦਾ ਜਵਾਨ ਸ਼ਹੀਦ

ਜੰਮੂ, 1 ਅਕਤੂਬਰ (ਸ.ਬ.) ਪਾਕਿਸਤਾਨੀ ਫੋਰਸਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਕੋਲ ਮੋਹਰੀ ਇਲਾਕਿਆਂ ਵਿੱਚ ਭਾਰੀ ਗੋਲੀਬਾਰੀ ਕਰਕੇ ਅਤੇ ਮੋਰਟਾਰ ਦੇ ਗੋਲੇ ਦਾਗ ਕੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ| ਜਿਸ ਵਿੱਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖਮੀ ਹੋ ਗਿਆ|
ਇਸ ਸੰਬਧੀ ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਮਨਕੋਟ ਅਤੇ ਕ੍ਰਿਸ਼ਨਾ ਘਾਟੀ ਸੈਕਟਰਾਂ ਵਿੱਚ ਕੰਟਰੋਲ ਰੇਖਾ ਕੋਲ ਗੋਲੀਬਾਰੀ ਕਰ ਕੇ ਅਤੇ ਮੋਰਟਾਰ ਦੇ ਗੋਲੇ ਦਾਗ ਕੇ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ| ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ| ਬੁਲਾਰੇ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਗੋਲੀਬਾਰੀ ਵਿੱਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ|

Leave a Reply

Your email address will not be published. Required fields are marked *