ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਤੇ ਰੋਕ ਨਹੀਂ : ਬਿਲਾਵਲ ਭੁੱਟੋ

ਇਸਲਾਮਾਬਾਦ 14 ਮਾਰਚ (ਸ.ਬ.) ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਇਕ ਵਾਰ ਫਿਰ ਗਲੋਬਲ ਅੱਤਵਾਦੀ ਐਲਾਨੇ ਜਾਣ ਤੋਂ ਬਚ ਗਿਆ| ਇਸ ਮਗਰੋਂ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਚੇਅਰਮੈਨ ਅਤੇ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਬਿਲਾਵਲ ਭੁੱਟੋ ਜ਼ਰਦਾਰੀ ਨੇ ਦੇਸ਼ ਦੀ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ| ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਸ਼ਰੇਆਮ ਕੰਮ ਕਰ ਰਹੇ ਹਨ| ਬਿਲਾਵਲ ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਬੇਨਜ਼ੀਰ ਭੁੱਟੋ ਅਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੇ ਬੇਟੇ ਹਨ|
ਉਨ੍ਹਾਂ ਨੇ ਇਮਰਾਨ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ ਦੂਜੇ ਦੇਸ਼ਾਂ ਤੇ ਹਮਲਾ ਕਰਨ ਵਾਲੇ ਅੱਤਵਾਦੀ ਸ਼ਰੇਆਮ ਕਿਉਂ ਘੁੰਮ ਰਹੇ ਹਨ| ਉਨ੍ਹਾਂ ਨੇ ਸਿੰਧ ਵਿਧਾਨ ਸਭਾ ਵਿੱਚ ਪੱਤਰਕਾਰਾਂ ਨੂੰ ਇਹ ਗੱਲ ਕਹੀ| ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਜ਼ਾ ਭੁਗਤਣੀ ਪਈ| ਇਹ ਅੱਤਵਾਦੀ ਸੰਗਠਨ ਪਾਕਿਸਤਾਨ ਵਿਚ ਬੱਚਿਆਂ ਨੂੰ ਮਾਰ ਰਹੇ ਹਨ ਅਤੇ ਵਿਦੇਸ਼ੀ ਧਰਤੀ ਤੇ ਹਮਲੇ ਕਰ ਰਹੇ ਹਨ| ਇਸ ਦੀ ਸਜ਼ਾ ਪੂਰਾ ਪਾਕਿਸਤਾਨ ਭੁਗਤ ਰਿਹਾ ਹੈ|
ਬਿਲਾਵਲ ਭੁੱਟੋ ਨੇ ਇਹ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਵਿਚ ਤਿੰਨ ਮੰਤਰੀ ਅਜਿਹੇ ਹਨ ਜਿਨ੍ਹਾਂ ਦੇ ਸੰਪਰਕ ਪਾਬੰਦੀਸ਼ੁਦਾ ਸੰਗਠਨਾਂ ਨਾਲ ਹਨ|

Leave a Reply

Your email address will not be published. Required fields are marked *