ਪਾਣੀ ਦੀ ਟੈਂਕੀ ਤੇ ਚੜ੍ਹੇ ਬੇਰੁਜਗਾਰ ਅਧਿਆਪਕ

ਪਟਿਆਲਾ, 16 ਸਤੰਬਰ (ਬਿੰਦੂ ਸ਼ਰਮਾ) ਬੇਰੁਜਗਾਰ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਦੇ ਤ੍ਰਿਪੜੀ ਵਿੱਚ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਪੋਸਟਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਆਪਣਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ|
ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਉਹਨਾਂ ਦੀ ਮੰਗ ਨਾ ਮੰਨੀ ਗਈ ਤਾਂ ਉਹਨਾਂ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ|  

Leave a Reply

Your email address will not be published. Required fields are marked *