ਪਾਰਕਾਂ ਵਿੱਚ ਸਫਾਈ ਕਰਦੇ ਸਫਾਈ ਸੇਵਕਾਂ ਵਲੋਂ ਨਿਗਮ ਦਫਤਰ  ਅੱਗੇ ਧਰਨਾ

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦੇ ਪਾਰਕਾਂ ਵਿੱਚ ਕੰਮ ਕਰਦੇ ਸਫਾਈ ਸੇਵਕਾਂ ਨੇ ਅੱਜ ਨਗਰ ਨਿਗਮ ਮੁਹਾਲੀ ਦੇ ਦਫਤਰ ਅੱਗੇ ਧਰਨਾ ਦਿੱਤਾ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਇਹਨਾਂ ਪਾਰਕਾਂ ਵਿਚ ਕੰਮ ਕਰ ਰਹੇ ਹਨ| ਇਕ ਹੀ ਪਰਿਵਾਰ ਦੇ ਕਈ ਕਈ ਮੈਂਬਰ ਇਹਨਾਂ ਪਾਰਕਾਂ ਵਿੱਚ ਹੀ ਸਫਾਈ ਦਾ ਕੰਮ ਕਰਦੇ ਹਨ ਪਰ ਉਹਨਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਉਹਨਾਂ ਕਿਹਾ ਕਿ ਹੁਣ ਤਾਂ ਰਾਸ਼ਨ ਵਾਲੇ ਨੇ ਵੀ ਉਹਨਾਂ ਨੂੰ ਉਧਾਰ ਦੇਣਾ ਬੰਦ ਕਰ ਦਿੱਤਾ ਹੈ ਅਤੇ ਉਹਨਾਂ ਨੂੰ ਆਪਣੇ ਕਿਰਾਏ ਦੇ ਘਰਾਂ ਨੂੰ ਵੀ ਕਿਰਾਇਆ ਨਾ ਦੇ ਸਕਣ ਕਾਰਨ ਖਾਲੀ ਕਰਨਾ ਪੈ ਰਿਹਾ ਹੈ, ਇਸ ਤਰ੍ਹਾਂ ਉਹ ਸਰਦੀ ਦੇ ਇਸ ਮੌਸਮ ਵਿੱਚ ਸੜਕ ਉਪਰ ਆਉਣ ਲਈ ਮਜਬੂਰ ਹੋ ਗਏ ਹਨ| ਉਹਨਾਂ ਮੰਗ ਕੀਤੀ ਕਿ ਉਹਨਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਤੁਰੰਤ ਦਿੱਤੀ ਜਾਵੇ|

Leave a Reply

Your email address will not be published. Required fields are marked *