ਪਾਰਟੀਬਾਜੀ ਤੋਂ ਉੱਪਰ ਉਠ ਕੇ ਪਿੰਡ ਦਾ ਵਿਕਾਸ ਕਰਾਂਗੇ : ਬਲਜੀਤ ਸਿੰਘ

ਘਨੌਰ, 5 ਜਨਵਰੀ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਲਾਛੜੂ ਕਲਾਂ ਦੇ ਨਵੇਂ ਚੁਣੇ ਗਏ ਸਰਪੰਚ ਬਲਜੀਤ ਸਿੰਘ ਨੇ ਕਿਹਾ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਗੇ ਅਤੇ ਪਿੰਡ ਵਾਸੀਆਂ ਦੀ ਹਰੇਕ ਮੁਸ਼ਕਿਲ ਦਾ ਹੱਲ ਜਿਵੇਂ ਕਿ ਪੀਣ ਵਾਲੇ ਸ਼ੁੱਧ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸਰਕਾਰ ਤੋਂ ਵਧ ਤੋਂ ਵੱਧ ਗਰਾਂਟ ਲਿਆ ਕੇ ਪਿੰਡ ਦੀ ਨੁਹਾਰ ਬਦਲੀ ਜਾਵੇਗੀ|
ਉਹਨਾਂ ਕਿਹਾ ਕਿ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਪਿੰਡ ਲਾਛੜੂ ਕਲਾਂ ਵਾਸਤੇ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾਣਗੇ| ਇਸ ਮੌਕੇ ਰਜਿੰਦਰ ਜਲਾਲਪੁਰ, ਸਾਬਕਾ ਸਰਪੰਚ ਗੁਰਦੇਵ ਸਿੰਘ, ਮੈਵਾ ਸਿੰਘ, ਪੰਚ ਬਲਜੀਤ ਸਿੰਘ, ਦੇਵ ਸਿੰਘ, ਕਲੱਬ ਪ੍ਰਧਾਨ, ਦਵਿੰਦਰ ਸਿੰਘ, ਮਨਜੀਤ ਸਿੰਘ, ਜਤਿੰਦਰ ਸਿੰਘ, ਬਰਿੰਦਰਜੀਤ ਸਿੰਘ, ਨੰਬਰਦਾਰ ਰਵਿੰਦਰ ਸਿੰਘ,ਹਰਪ੍ਰੀਤ ਸਿੰਘ, ਰਾਮ ਸਿੰਘ, ਸਮੂਹ ਯੂਥ ਕਲੱਬ ਮੈਂਬਰ ਹਾਜਰ ਸਨ|

Leave a Reply

Your email address will not be published. Required fields are marked *