ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗੀ : ਕੁਲਦੀਪ ਕੰਗ

ਐਸ.ਏ.ਐਸ.ਨਗਰ, 19 ਅਗਸਤ (ਸ.ਬ.) ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਐਲਾਨੀ ਗਈ ਜਿਲ੍ਹਾ ਪ੍ਰਧਾਨਾਂ ਦੀ ਸੂਚੀ ਵਿੱਚ ਇਸਤਰੀ ਅਕਾਲੀ ਦਲ ਜਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੂੰ ਮੁੜ ਪ੍ਰਧਾਨ ਬਣਾ ਦਿੱਤਾ ਗਿਆ ਹੈ| ਉਹ ਲਗਾਤਾਰ ਚੌਥੀ ਵਾਰ ਇਸਤਰੀ ਅਕਾਲੀ ਦਲ ਜਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਬਣੇ ਹਨ| 
ਬੀਬੀ ਕੰਗ ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹਿਣਗੇ| ਉਹਨਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਤੇ ਭਰੋਸਾ ਕਰਕੇ ਉਹਨਾਂ ਨੂੰ ਜਿਲ੍ਹੇ ਦੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ  ਅਤੇ ਉਹ ਪੂਰੀ ਤਨਦੇਹੀ ਨਾਲ ਇਸ ਜਿੰਮੇਵਾਰੀ ਨੂੰ ਨਿਭਾਉਣਗੇ|

Leave a Reply

Your email address will not be published. Required fields are marked *