ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗਾ : ਨਰਿੰਦਰ ਸਿੰਘ ਸ਼ੇਰਗਿੱਲ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਆਮ ਆਦਮੀ ਪਾਰਟੀ ਵੱਲੋਂ ਕਾਰਪੋਰੇਸ਼ਨ ਏਰੀਆ ਐਸ ਏ ਐਸ ਨਗਰ ਦੇ ਨਿਯੁਕਤ ਕੀਤੇ ਪ੍ਰਧਾਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ|
ਸਕਾਈ ਹਾਕ ਟਾਈਮਜ ਨਾਲ ਫੋਨ ਤੇ ਗੱਲਬਾਤ ਕਰਦਿਆਂ  ਸ. ਸ਼ੇਰਗਿੱਲ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚਲਣਗੇ ਅਤੇ ਪਾਰਟੀ ਦਾ ਆਧਾਰ ਹੋਰ ਵਧਾਉਣ ਲਈ ਲਗਾਤਾਰਾ ਕੰਮ ਕਰਨਗੇ| ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪਾਰਟੀ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਰਕਰਾਂ ਨੂੰ ਇਹਨਾਂ ਵਿਚ ਬਣਦੀ ਨੁਮਾਇੰਦਗੀ ਦਿਤੀ ਜਾਵੇਗੀ|
ਉਹਨਾਂ ਕਿਹਾ ਕਿ ਵਾਰਡ ਪੱਧਰ ਤੇ ਪਾਰਟੀ ਨੂੰ ਮਜਬੂਤ ਕਰਨ ਦੇ ਨਾਲ ਹੀ ਪਾਰਟੀ ਵੱਲੋਂ ਬੂਥ ਪੱਧਰ ਤੇ ਵੀ ਨਿਯੁਕਤੀਆਂ ਕੀਤੀਆਂ ਜਾਣਗੀਆਂ|
ਉਹਨਾਂ ਕਿਹਾ ਕਿ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ| ਉਹਨਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹੈ ਅਤੇ ਪੰਜਾਬ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ  ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਾਰਟੀ ਦਾ ਆਧਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ|
ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਇਦਿਆਂ  ਤੋਂ ਭੱਜ ਗਈ ਹੈ ਅਤੇ ਲੋਕਾਂ ਦੀਆਂ ਆਸਾਂ ਤੇ ਖਰੀ ਨਾ ਉਤਰਨ ਕਾਰਨ ਆਮ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਇਸ ਸਰਕਾਰ ਦੀ ਨਾਕਾਮ ਕਾਰਗੁਜਾਰੀ ਤੋਂ ਲੋਕ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ| ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚਲ  ਰਹੀ ਹੈ ਅਤੇ ਸਾਰੇ ਵਰਗਾਂ ਦੇ ਲੋਕ ਹੀ ਪਾਰਟੀ ਨੂੰ ਪੂਰਾ ਹੁੰਗਾਰਾ ਭਰ ਰਹੇ ਹਨ|
ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਵੇਂ ਥਾਪੇ ਗਏ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਅੱਜ ਐਸ.ਏ.ਐਸ ਨਗਰ ਪੁੱਜਣ ਤੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਨਾਲ ਹੀ ਭਵਿੱਖ ਗਤੀਵਿਧੀਆਂ ਬਾਰੇ ਵੀ ਵਿਚਾਰ ਕੀਤਾ| ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਨਰਿੰਦਰ ਸਿੰਘ ਸੇਂਰਗਿੱਲ, ਮੇਜਰ ਸਿੰਘ ਸ਼ੇਰਗਿੱਲ, ਦਿਲਾਵਰ ਸਿੰਘ , ਮਨਜੀਤ ਸਿੰਘ ਘੁੰਮਣ, ਗੁਰਤੇਜ ਸਿੰਘ, ਹਰਮਨ ਸਿੰਘ, ਨਿਰਮੈਲ ਸਿੰਘ , ਪਰਮਜੀਤ ਸਿੰਘ ਸੈਦਪੁਰ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵੀ ਵਰਕਰ ਹਾਜਰ  ਸਨ|

Leave a Reply

Your email address will not be published. Required fields are marked *