ਪਾਰਟੀ ਦੇ 15 ਨੁਕਾਤੀ ਪ੍ਰੋਗਰਾਮ ਨੂੰ ਜਲਦੀ ਲਾਗੂ ਕੀਤਾ ਜਾਵੇਗਾ : ਧਾਲੀਵਾਲ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਪੰਜਾਬੀ ਏਕਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਾਰਟੀ ਦੇ ਪੰਜਾਬ ਦੀ ਬਿਹਤਰੀ ਲਈ ਬਣਾਏ ਗਏ 15 ਨੁਕਾਤੀ ਪ੍ਰੋਗਰਾਮ ਨੂੰ ਜਿਲ੍ਹੇ ਦੇ ਲੋਕਾਂ ਤਕ ਪਹੁੰਚਾਉਣ ਦਾ ਯਤਨ ਕਰਨਗੇ|
ਇੱਥੇ ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਮੁਹਾਲੀ ਜਿਲ੍ਹੇ ਵਿੱਚ ਬੀਤੇ ਸਮੇਂ ਤੋਂ ਭੂ ਮਾਫੀਆ, ਖਣਨ ਮਾਫੀਆ, ਸਰਕਾਰੀ ਮਾਫੀਆ ਵਿੱਚ ਰਿਸ਼ਵਤਖੋਰ ਮਾਫੀਆ ਦੇ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਇਸ ਸਭ ਨੂੰ ਕਾਬੂ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ|
ਉਹਨਾਂ ਕਿਹਾ ਕਿ ਹੁਣ ਹਾਲ ਇਹ ਹੋ ਗਿਆ ਹੈ ਕਿ ਸਰਕਾਰੀ ਦਫਤਰਾਂ ਵਿੱਚ ਬਿਨਾਂ ਰਿਸ਼ਵਤ ਅਤੇ ਸਿਫਾਰਿਸ ਤੋਂ ਕੋਈ ਕੰਮ ਨਹੀਂ ਹੋ ਰਿਹਾ| ਹਰ ਦਫਤਰ ਵਿੱਚ ਏਜੰਟਾਂ ਰਾਹੀਂ ਲੋਕਾਂ ਨੂੰ ਪੈਸੇ ਦੇ ਕੇ ਕੰਮ ਕਰਵਾਉਣੇ ਪੈ ਰਹੇ ਹਨ, ਇਸ ਸਭ ਨੂੰ ਰੋਕਣ ਲਈ ਸਰਕਾਰ ਅਸਮਰਥ ਹੈ| ਉਹਨਾਂ ਕਿਹਾ ਕਿ ਕੁਝ ਕਾਂਗਰਸੀ ਲੋਕਾਂ ਉਪਰ ਇਲਾਕੇ ਦੇ ਲੋਕਾਂ ਦੀਆਂ ਜਮੀਨਾਂ ਤੇ ਜਾਇਦਾਦਾਂ ਨੂੰ ਦੱਬਣ ਤੇ ਹੜਪਣ ਲਈ ਯਤਨ ਕਰਨ ਦੇ ਦੋਸ਼ ਵੀ ਲੱਗ ਰਹੇ ਹਨ|
ਉਹਨਾਂ ਕਿਹਾ ਕਿ ਹਾਦਸੇ ਵਿੱਚ ਜੇ ਕੋਈ ਜਖਮੀ ਹੋ ਜਾਵੇ ਤਾਂ ਟ੍ਰੈਫਿਕ ਪੁਲੀਸ ਦੇ ਮੁਲਾਜਮਾਂ ਦਾ ਧਿਆਨ ਉਸ ਜਖਮੀ ਨੂੰ ਸਾਂਭਣ ਦੀ ਥਾਂ ਵਾਹਨਾਂ ਦੇ ਚਲਾਣ ਕਰਨ ਵੱਲ ਹੁੰਦਾ ਹੈ|
ਉਹਨਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸ੍ਰ. ਸੁਖਪਾਲ ਸਿੰਘ ਖਹਿਰਾ ਨੂੰ ਜਿਲ੍ਹੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦੇਣਗੇ| ਉਹਨਾਂ ਕਿਹਾ ਕਿ ਪਾਰਟੀ ਦੀ 15 ਜਨਵਰੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਫੈਸਲੇ ਅਨੁਸਾਰ ਜਿਲ੍ਹੇ ਵਿੱਚ ਪਾਰਟੀ ਦਾ ਸੰਗਠਨ ਬਣਾਉਣ ਦੀ ਪ੍ਰ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਪਾਰਟੀ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕਰੇਗੀ|

Leave a Reply

Your email address will not be published. Required fields are marked *