ਪਾਵਨ ਸਰੂਪ ਚੋਰੀ ਮਾਮਲੇ ਵਿੱਚ ਭਾਈ ਲੌਂਗੋਵਾਲ ਅਤੇ ਅੰਤ੍ਰਿਗ ਕਮੇਟੀ ਦੇ ਅਸਤੀਫੇ ਦੀ ਮੰਗ

ਸੰਗਰੂਰ, 29 ਅਗਸਤ (ਮਨੋਜ ਸ਼ਰਮਾ) ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅੰਤਰਿੰਗ ਕਮੇਟੀ ਨੂੰ ਨਿਸ਼ਾਨੇ ਤੇ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਅਤੇ ਹਰਦੇਵ ਸਿੰਘ ਰੋਗਲਾ ਨੇ ਮੰਗ ਕੀਤੀ ਹੈ ਕਿ ਅਜਿਹੀ ਸੰਗੀਨ ਘਟਨਾ ਨਾਲ ਸਾਬਤ ਹੁੰਦਾ ਹੈ ਕਿ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਕਮੇਟੀ ਦੇ ਕਾਰਜ ਸੰਤੁਸ਼ਟੀਜਨਕ ਨਹੀਂ ਹਨ ਅਜਿਹੇ ਹਾਲਾਤਾਂ ਵਿੱਚ ਭਾਈ ਲੌਂਗੋਵਾਲ ਨੂੰ ਅਤੇ ਸਮੁੱਚੀ ਮੌਜੂਦਾ ਅੰਤ੍ਰਿੰਗ ਕਮੇਟੀ ਆਪਣੇ ਅਹੁਦੇ ਤੋਂ ਤੁਰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ|
ਉਕਤ ਆਗੂਆਂ ਨੇ ਕਿਹਾ ਕਿ ਲੌਂਗੋਵਾਲ ਵੱਲੋਂ ਪਿਛਲੇ ਦਿਨੀਂ  ਜਾਰੀ ਬਿਆਨ ਕਿ ਪਾਵਨ ਸਰੂਪਾਂ ਦੀ ਚੋਰੀ ਨਹੀਂ ਹੋਈ ਬਲਕਿ ਇਹ ਦਫਤਰੀ ਗਲਤੀ ਸੀ, ਨਾਲ ਸਿੱਧ ਹੁੰਦਾ ਹੈ ਕਿ ਭਾਈ ਲੌਂਗੋਵਾਲ ਇਸ ਗੱਲ ਤੇ ਪਰਦਾ ਪਾਉਣਾ ਚਹੁੰਦੇ ਸਨ| ਭਾਈ ਹਰਦੇਵ ਸਿੰਘ ਰੋਗਲਾ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਨਾਜਾਇਜ਼ ਦਖਲ ਅੰਦਾਜ਼ੀ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਅਸਲ ਨਿਸ਼ਾਨੇ ਤੋਂ ਭਟਕ ਗਈ ਹੈ ਜਿਸ ਕਾਰਨ ਸ਼੍ਰੋਮਣੀ ਕਮੇਟੀ ਦਾ ਗਰਾਫ਼ ਦਿਨ ਪ੍ਰਤੀ ਦਿਨ ਥੱਲੇ ਆ ਰਿਹਾ ਹੈ| ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਚੋਰੀ ਹੋਣ ਦੀ ਇਸ ਘਟਨਾ ਨੂੰ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ, ਉਨ੍ਹਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਅੱਜ ਤੱਕ ਬਾਦਲ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਗਿਆ ਹੈ ਜਿਸ ਕਰਕੇ ਸਾਫ ਅਕਸ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਲਈ ਹੰਭਲਾ ਮਾਰ ਕੇ ਇੱਕ ਪਲੇਟ ਫਾਰਮ ਤੇ ਇਕੱਠੇ ਹੋਣ|

Leave a Reply

Your email address will not be published. Required fields are marked *