ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਦੀ ਕਿਰਤ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਹੋਈ ਮੀਟਿੰਗ

ਐਸ.ਏ.ਐਸ.ਨਗਰ, 3 ਸਤੰਬਰ (ਸ.ਬ.) ਕਿਰਤ ਮੰਤਰੀ ਸ੍ਰ. ਬਲਵੀਰ ਸਿੱਧੂ ਵਲੋਂ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਨਾਲ ਕਿਰਤ ਭਵਨ ਵਿਖੇ ਜਥੇਬੰਦੀ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਜਿਸ ਵਿੱਚ ਪ੍ਰਿਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਵੀ.ਕੇ. ਜੰਜੂਆ, ਕਿਰਤ ਕਮਿਸ਼ਨਰ ਪੰਜਾਬ ਪ੍ਰਵੀਨ ਕੁਮਾਰ, ਵਧੀਕ ਕਿਰਤ ਕਮਿਸ਼ਨਰ ਮੋਨਾ ਪੁਰੀ ਅਤੇ ਪਾਵਰਕਾਮ ਅਧਿਕਾਰੀਆਂ ਵੱਲੋਂ ਪ੍ਰਬੰਧਕੀ ਡਾਇਰੈਕਟਰ ਆਰ. ਪੀ. ਪਾਂਡਵ, ਸਕੱਤਰ ਆਈ.ਆਰ. ਬਲਵਿੰਦਰ ਸਿੰਘ ਗੁਰਮ ਅਤੇ ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਸ਼ਾਮਿਲ ਹੋਏ ਸਨ| 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਅਤੇ ਨੰਦ ਲਾਲ ਪ੍ਰਿੱਸ ਮੱਕੜ ਨੇ ਦੱਸਿਆ ਕਿ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਮੀਟਿੰਗ ਵਿੱਚ ਮੰਗਾਂ ਨੂੰ ਲਾਗੂ ਕਰਨ ਬਾਰੇ ਚਰਚਾ ਕੀਤੀ ਗਈ| ਇਸ ਦੌਰਾਨ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਹੱਲ ਕਰਨ ਅਤੇ ਉਨਾਂ ਨੂੰ ਲਾਗੂ ਕਰਨ ਦਾ ਫੈਸਲਾ ਹੋਇਆ ਜਿਸ ਦਾ ਸਮਾਂ 2 ਅਕਤੂਬਰ ਮਿੱਥਿਆ ਗਿਆ| 
ਉਹਨਾਂ ਦੱਸਿਆ ਕਿ ਕਿਰਤ ਮੰਤਰੀ ਵਲੋਂ ਪਾਵਰਕਾਮ  ਮੈਨੇਜਮੇਂਟ ਨੂੰ  ਕਾਮਿਆਂ ਦੀਆਂ ਮੰਗਾਂ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋ ਵੀ ਫਾਈਲ ਪਾਸ ਕਰਵਾਉਣ ਦਾ ਫੈਸਲਾ ਕੀਤਾ  ਗਿਆ ਅਤੇ ਅਕਤੂਬਰ ਦੇ ਪਹਿਲੇ ਹਫਤੇ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਜਥੇਬੰਦੀ ਨਾਲ  ਫੈਸਲਾ ਕੀਤਾ ਗਿਆ| 
ਉਹਨਾਂ ਕਿਹਾ ਕਿ ਜਦੋਂ ਤੱਕ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਦੀਆਂ, ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ| ਉਹਨਾਂ ਦੱਸਿਆ ਕਿ 15 ਸਤੰਬਰ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸਾਰੀ ਹਾਲਤ ਦੀ ਸਮੀਖਿਆ ਕੀਤੀ ਜਾਵੇਗੀ|

Leave a Reply

Your email address will not be published. Required fields are marked *