ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ ਧਰਨਾ ਮੰਗਾਂ ਨਾ ਮੰਨਣ ਦੀ ਹਾਲਤ ਵਿੱਚ ਸੰਘਰਸ਼ ਜਾਰੀ ਰੱਖਣ ਦਾ ਐਲਾਨ


ਐਸ ਏ ਐਸ ਨਗਰ, 5 ਅਕਤੂਬਰ (ਸ.ਬ.) ਪਾਵਰਕਾਮ ਐਂਡ ਟ੍ਰਾਸਕੋ                   ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਕਿਰਤ ਕਮਿਸ਼ਨਰ ਪੰਜਾਬ ਦੇ ਸਥਾਨਕ ਦਫਤਰ ਦਾ ਘਿਰਾਓ ਕੀਤਾ ਅਤੇ ਪਰਿਵਾਰਾਂ ਸਮੇਤ ਧਰਨਾ ਦੇ ਕੇ ਲਗਾਤਾਰ ਮੋਰਚਾ ਸ਼ੁਰੂ ਕਰ ਦਿੱਤਾ ਹੈ| ਇਸ ਦੌਰਾਨ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ, ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਪਾਵਰਕਾਮ ਮਨੇਜਮੈਂਟ ਦੇ ਖਿਲਾਫ ਜੋਰਦਾਰ              ਨਾਹਰੇਬਾਜੀ ਕੀਤੀ ਗਈ| 
ਇਸ ਮੌਕੇ ਗੱਲ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਅਜੇ ਕੁਮਾਰ, ਰਾਜੇਸ਼ ਕੁਮਾਰ ਨੇ ਦੱਸਿਆ ਪ੍ਰਮੁੱਖ ਸਕੱਤਰ ਵਲੋਂ ਉਹਨਾਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ ਜਿਸ ਵਿੱਚ ਮੰਨੀਆਂ ਮੰਗਾਂ ਲਾਗੂ ਕਰਨ ਬਾਰੇ ਗੱਲਬਾਤ ਕਰਨ ਤੇ ਕੋਈ ਠੋਸ ਹੱਲ ਨਹੀਂ ਹੋਇਆ| ਉਹਨਾਂ ਕਿਹਾ ਕਿ ਕਰਮਚਾਰੀ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਹੋਈਆਂ ਮੀਟਿੰਗ ਵਿੱਚ ਮੰਨੀਆਂ ਮੰਗਾਂ  ਲਾਗੂ ਕਰਵਾਉਣ ਤੱਕ ਸੰਘਰਸ਼ ਕਰਦੇ ਰਹਿਣਗੇ| ਉਹਨਾਂ ਕਿਹਾ ਕਿ 30 ਸਤੰਬਰ ਨੂੰ ਛਾਟੀ ਕੀਤੇ ਕਾਮੇ ਬਹਾਲ ਕਰਨ, ਠੇਕਾ ਮੁਲਾਜ਼ਮਾਂ ਦੀ ਛਾਂਟੀ ਰੱਦ ਕਰਵਾਉਣ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ ਅਤੇ ਹੋਰ ਜਾਇਜ਼ ਮੰਗਾਂ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ| ਉਨ੍ਹਾਂ ਇਲਜਾਮ ਲਗਾਇਆ ਕਿ ਪਾਵਰਕਾਮ ਮੈਨੇਜਮੈਂਟ ਨੇ ਅੰਦਰਖਾਤੇ ਫਿਰ ਤੋਂ ਠੇਕਾ ਕਾਮਿਆਂ ਦੀ ਛਾਂਟੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਿਰਤ ਕਮਿਸ਼ਨਰ, ਪਾਵਰਕਾਮ ਮੈਨੇਜਮੈਂਟ ਨਾਲ 6 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਪੈਨਲ ਮੀਟਿੰਗਾਂ ਵਿੱਚ ਉਕਤ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਹਾਮੀ ਭਰੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ| ਉਨ੍ਹਾਂ ਦੱਸਿਆ ਕਿ 13 ਅਕਤੂਬਰ  ਨੂੰ ਮੁਕੰਮਲ ਹੜਤਾਲ ਕਰਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮਹਾ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੂੜੀ ਨੀਂਦ ਵਿੱਚ ਸੁੱਤੀ ਪਈ ਸਰਕਾਰ ਨੂੰ ਹਲੂਣਾ ਦੇ ਕੇ ਜਗਾਇਆ ਜਾਵੇਗਾ|

Leave a Reply

Your email address will not be published. Required fields are marked *