ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਪਟਿਆਲਾ, 6 ਨਵੰਬਰ  (ਬਿੰਦੂ ਸ਼ਰਮਾ)  ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪਾਵਰਕਾਮ  ਦੇ  ਦਫਤਰ ਦੇ ਗੇਟ ਅੱਗੇ ਦਿਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਵਿਭਾਗ ਵਿੱਚ ਕੰਮ ਕਰਦੇ ਠੇਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਇਸਦੇ ਬਾਵਜੂਦ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵਲੋਂ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆ ਜਾ ਰਹੀਆਂ|
ਉਹਨਾਂ ਮੰਗ ਕੀਤੀ ਕਿ ਠੇਕਾ ਕਰਮਚਾਰੀਆਂ ਦੀ ਛਾਂਟੀੰ ਦੀ ਨੀਤੀ ਪੱਕੇ ਤੌਰ ਤੇ ਰੱਦ ਕੀਤੀ ਜਾਵੇ, ਕੱਢੇ ਕਾਮਿਆਂ ਨੂੰ ਬਹਾਲ ਕੀਤਾ ਜਾਵੇ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜਾ ਅਤੇ  ਨੌਕਰੀ ਦਾ ਪ੍ਰਬੰਧ ਕੀਤਾ ਜਾਵੇ, ਠੇਕਾ ਕਾਮਿਆਂ ਨੂੰ ਵਿਭਾਗ ਵਿੱਚ  ਰੈਗੂਲਰ ਕੀਤਾ ਜਾਵੇ| 
ਇਸ ਮੌਕੇ ਯੂਨੀਅਨ ਦੇ  ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ,  ਸੂਬਾ ਵਿੱਤ ਸਕੱਤਰ ਅਵਤਾਰ ਸਿੰਘ,  ਚੌਧਰ ਸਿੰਘ, ਟੇਕ ਚੰਦ, ਮਨਮੋਹਨ ਸਿੰਘ, ਚਮਕੌਰ ਸਿੰਘ ਨੇ ਸੰਬੋਧਨ ਕੀਤਾ| 

Leave a Reply

Your email address will not be published. Required fields are marked *