ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ
ਖਰੜ, 23 ਨਵੰਬਰ ( ਸ਼ਮਿੰਦਰ ਸਿੰਘ ) ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀਂ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੇ ਚੱਲ ਰਹੇ ਸੰਘਰਸ਼ ਅਤੇ ਕਿਸਾਨਾਂ ਦੇ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਚਲੋ ਦੇ ਦਿੱਤੇ ਗਏ ਸੱਦੇ ਦਾ ਸਮਰਥਣ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਮੁਲਾਜਮਾਂ ਦੀ ਛਾਂਟੀੰ ਦੀ ਨੀਤੀ ਪੱਕੇ ਤੋਰ ਤੇ ਰੱਦ ਕੀਤੀ ਜਾਵੇ, ਕੱਢੇ ਕਾਮਿਆਂ ਨੂੰ ਬਹਾਲ ਕੀਤਾ ਜਾਵੇ, ਡਿਊਟੀ ਦੌਰਾਨ ਘਾਤਕ ਤੇ ਗੈਰ ਘਾਤਕ ਹਾਦਸਾ ਪੀੜਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ, ਸੀ ਐਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ, ਤਨਖਾਹ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ|
ਇਸ ਮੌਕੇ ਯੂਨੀਅਨ ਦੇ ਜੁਆਇੰਟ ਸਕੱਤਰ ਅਜੇ ਕੁਮਾਰ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਚੌਧਰ ਸਿੰਘ, ਮਨਮੋਹਨ ਸਿੰਘ, ਇੰਦਰਜੀਤ ਸਿੰਘ, ਟੇਕ ਚੰਦ, ਮਲਕੀਤ ਸਿੰਘ ਵੀ ਮੌਜੂਦ ਸਨ|