ਪਾਵਰਕਾਮ ਸੀ ਐਚ ਬੀ ਠੇਕਾ ਕਾਮਿਆਂ ਦੀ ਪਾਵਰਕਾਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਰਹੀ ਬੇਸਿੱਟਾ ਅਗਲੇ ਸੰਘਰਸ਼ ਦੇ ਐਲਾਨ ਲਈ ਸੂਬਾ ਵਰਕਿੰਗ ਕਮੇਟੀ ਦੀ 27 ਦਸੰਬਰ ਨੂੰ ਹੋਵੇਗੀ ਮੀਟਿੰਗ


ਖਰੜ, 25 ਦਸੰਬਰ (ਸ਼ਮਿੰਦਰ ਸਿੰਘ) ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਚੱਲ ਰਹੇ ਸੰਘਰਸ਼ ਦੇ ਸਦਕਾ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਚੇਅਰਮੈਨ ਨਾਲ ਜਥੇਬੰਦੀ ਦੀ ਮੀਟਿੰਗ ਫਿਕਸ ਕਰਵਾਈ ਗਈ ਸੀ ਜਿਹੜੀ ਬੇਸਿਟਾ ਰਹੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਆਗੂਆਂ ਰਜੇਸ਼ ਕੁਮਾਰ, ਕੇਸਰ ਸਿੰਘ, ਸ਼ਿਵ ਸ਼ੰਕਰ, ਅਜੇ ਕੁਮਾਰ ਨੇ ਦੱਸਿਆ ਕਿ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਕੱਢੇ ਕਾਮੇ ਬਹਾਲ ਕਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀ ਦਾ ਪ੍ਰਬੰਧ ਕਰਨ ਅਤੇ ਹੋਰ ਮੰਗਾਂ ਦੇ ਹੱਲ ਲਈ ਪਿਛਲੇ ਦਿਨੀਂ ਮੁਹਾਲੀ ਦਿੱਤੇ ਧਰਨੇ ਦੌਰਾਨ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੀਟਿੰਗ ਕਰਕੇ ਸੀ ਐਚ ਬੀ ਠੇਕਾ ਕਾਮਿਆਂ ਦੀ ਜਥੇਬੰਦੀ ਨਾਲ ਪਾਵਰਕਾਮ ਮੈਨੇਜਮੈਂਟ ਦੀ ਮੀਟਿੰਗ ਤੈਅ ਕਰਵਾਈ ਗਈ ਸੀ।
ਉਹਨਾਂ ਦੱਸਿਆ ਕਿ ਜੱਥੇਬੰਦੀ ਵਲੋਂ ਪ੍ਰਮੁੱਖ ਸਕੱਤਰ ਕਿਰਤ ਵਿਭਾਗ, ਕਿਰਤ ਕਮਿਸ਼ਨਰ ਪੰਜਾਬ ਅਤੇ ਪਾਵਰਕਾਮ ਵਲੋਂ ਚੀਫ਼ ਇੰਜੀਨੀਅਰ ਜੋਨ ਪਟਿਆਲਾ ਤੇ ਉੱਪ ਸਕੱਤਰ ਆਈ ਆਰ ਨਾਲ ਮੀਟਿੰਗ ਕੀਤੀ ਗਈ ਅਤੇ ਜਥੇਬੰਦੀ ਆਗੂਆਂ ਵਲੋਂ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਮੀਟਿੰਗ ਵਿੱਚ ਸਾਮਿਲ ਨਾ ਹੋਣ ਤੇਇਤਰਾਜ ਜਤਾਇਆ ਗਿਆ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਹੋਈ ਜਿਸ ਤੇ ਮਨੇਜਮੈਂਟ ਅਧਿਕਾਰੀਆਂ ਤੇ ਕਿਰਤ ਵਿਭਾਗ ਅਧਿਕਾਰੀਆਂ ਠੋਸ ਹੱਲ ਨਾ ਕੱਢ ਸਕੇ ਅਤੇ ਮੀਟਿੰਗ ਬੇਸਿੱਟਾ ਰਹੀ ।
ਜਥੇਬੰਦੀ ਆਗੂਆਂ ਵਲੋਂ ਅਗਲੇ ਸੰਘਰਸ਼ ਦੇ ਐਲਾਨ ਲਈ 27 ਦਸੰਬਰ 2020 ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *