ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਖਰੜ, 11 ਅਗਸਤ (ਸ਼ਮਿੰਦਰ ਸਿੰਘ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਖਰੜ ਵੱਲੋਂ ਤਨਖਾਹਾਂ ਨੂੰ ਲੈ ਕੇ ਕਿਰਤ ਮੰਤਰੀ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਹੋਏ ਫੈਸਲੇ ਲਾਗੂ ਨਾ ਹੋਣ ਤੇ ਖਰੜ ਡਵੀਜ਼ਨ ਵੱਲੋਂ ਰੋਸ ਰੈਲੀ ਕੀਤੀ ਗਈ|
ਇਸ ਸੰਬਧੀ ਡਿਵੀਜ਼ਨ ਪ੍ਰਧਾਨ ਕੇਸਰ ਸਿੰਘ, ਸਬ ਡਵੀਜ਼ਨ ਪ੍ਰਧਾਨ ਵਰਿੰਦਰ ਸਿੰਘ ਅਤੇ ਸਰਕਲ ਮੀਤ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਤਨਖਾਹਾਂ ਜਾਰੀ ਨਹੀਂ ਕਰ ਰਹੀ| ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਮੰਗ ਪੱਤਰ ਵਿੱਚ ਦਰਜ ਮੰਗਾਂ ਹੱਲ ਕਰਨ ਦਾ ਫੈਸਲਾ ਜਥੇਬੰਦੀ ਨਾਲ ਹੋਇਆ ਸੀ ਜਿਸਨੂੰ ਪਾਵਰਕਾਮ ਮੈਨੇਜਮੈਂਟ, ਕਿਰਤ ਵਿਭਾਗ ਅਤੇ ਕਿਰਤ ਮੰਤਰੀ ਵੱਲੋਂ ਲਾਗੂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਅਤੇ ਹੁਣ ਕਾਮਿਆਂ ਦੀਆਂ ਤਨਖਾਹਾਂ ਰੋਕ ਕੇ ਉਨ੍ਹਾਂ ਨੂੰ ਸੜਕਾਂ ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਫਿਰ 13 ਅਤੇ 15 ਅਗਸਤ ਨੂੰ ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ 18 ਅਗਸਤ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ|

Leave a Reply

Your email address will not be published. Required fields are marked *