ਪਾਵਰਕਾਮ ਸੀ.ਐਚ.ਬੀ. ਠੇਕਾ ਕਾਮੇ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਪਾਵਰਕਾਮ ਸੀ.ਐਚ.ਬੀ. ਠੇਕਾ ਕਾਮੇ ਦੀ ਕਰੰਟ ਲੱਗਣ ਕਾਰਨ ਹੋਈ ਮੌਤ
ਜਥੇਬੰਦੀ ਵਲੋਂ 50 ਲੱਖ ਮੁਆਵਜਾ, ਸਰਕਾਰੀ ਨੋਕਰੀ ਅਤੇ ਪਰਿਵਾਰ ਨੂੰ ਆਰਥਿਕ ਸਹੂਲਤਾਂ ਦੀ ਦੇਣ ਦੀ ਕੀਤੀ ਮੰਗ
ਖਰੜ, 30 ਜੂਨ (ਸ਼ਮਿੰਦਰ ਸਿੰਘ) ਪਾਵਰਕਾਮ ਵਿੱਚ ਸੀ.ਐਚ.ਬੀ. ਠੇਕਾ ਕਾਮਿਆਂ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ| ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਮੀਤ ਪ੍ਰਧਾਨ ਰਜੇਸ਼ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਹਾਦਸੇ ਵਾਪਰ ਰਹੇ ਹਨ| ਉਹਨਾਂ ਦੱਸਿਆ ਕਿ ਸਬ ਡਵੀਜਨ ਅੱਲਾ ਸਿੰਘ ਬਡਾਲੀ ਡਿਵੀਜ਼ਨ ਸਰਹੰਦ ਸਰਕਲ ਖੰਨਾ ਦੇ  ਠੇਕਾ ਕਾਮੇ ਤਜਿੰਦਰ ਸਿੰਘ ਨੂੰ ਬੀਤੀ 3 ਜੂਨ ਨੂੰ ਡਿਊਟੀ ਦੌਰਾਨ ਖੰਭੇ ਤੋਂ ਕਰੰਟ ਲੱਗ ਗਿਆ ਸੀ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ ਸੀ| ਉਸ ਨੂੰ ਮੁਹਾਲੀ ਹਸਪਤਾਲ ਤੋਂ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਲੱਗਭੱਗ 25 ਦਿਨਾਂ ਤੱਕ ਇਲਾਜ ਉਪਰੰਤ ਉਸਦੀ ਮੌਤ ਹੋ ਗਈ| ਮ੍ਰਿਤਕ ਤਜਿੰਦਰ ਸਿੰਘ ਦੀ ਪਤਨੀ ਅਤੇ ਇੱਕ 10 ਸਾਲ ਦਾ ਬੇਟਾ ਹੈ, ਪਰ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਆਰਥਿਕ ਮੱਦਦ ਅਤੇ ਮੁਆਵਜ਼ੇ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ|
ਜਥੇਬੰਦੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਬੀਮਾ, ਸਰਕਾਰੀ ਨੌਕਰੀ ਅਤੇ ਪਰਿਵਾਰਕ ਮੈਂਬਰ ਦੇ ਗੁਜ਼ਾਰੇ ਲਈ ਆਰਥਿਕ ਮਦਦ ਦਿੱਤੀ ਜਾਵੇ| ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਕੋਈ ਮਦਦ ਨਾ ਕੀਤੀ ਗਈ ਤਾਂ 15 ਜੁਲਾਈ ਨੂੰ  ਪਟਿਆਲਾ ਹੈਡ ਆਫਿਸ ਵਿਖੇ ਹੋਣ ਵਾਲੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਕਰਵਾਇਆ                  ਜਾਵੇਗਾ|

Leave a Reply

Your email address will not be published. Required fields are marked *