ਪਾੜੋ ਤੇ ਰਾਜ ਕਰੋ ਜਾਂ ਫਿਰ ਝੂਠੇ ਲਾਰਿਆਂ ਦੀ ਰਾਜਨੀਤੀ ਪਸੰਦ ਨਹੀਂ : ਗਰਚਾ

ਕੁਰਾਲੀ, 2 ਅਗਸਤ ( ਸ.ਬ.) ਆਪਣੇ ਹਲਕੇ ਦੇ ਲੋਕਾਂ ਵਿੱਚ ਜਾ ਕੇ ‘ਪਾੜੋ ਅਤੇ ਰਾਜ ਕਰੋ’ ਜਾਂ ਫਿਰ ਝੂਠੇ ਲਾਰਿਆਂ ਵਾਲੀ ਰਾਜਨੀਤੀ ਮੈਨੂੰ ਬਿਲਕੁਲ ਵੀ ਪਸੰਦ ਨਹੀਂ ਹੈ| ਮੈਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਲਕਾ ਖਰੜ ਦੇ ਆਮ ਲੋਕਾਂ ਨਾਲ ਸਬੰਧਿਤ ਮੁੱਦਿਆਂ ਲਈ ਆਪਣੀ ਲੜਾਈ ਲੜਦੀ ਰਹਾਂਗੀ| ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਇਹ ਵਿਚਾਰ ਸ਼ਹਿਰ ਕੁਰਾਲੀ ਵਿਖੇ ਆਪਣੇ ਸਮਰਥਕਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਬੀਬੀ ਗਰਚਾ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਲੋਕਾਂ ਦੇ ਮਸਲੇ ਘੱਟ ਵੱਧ ਹੀ ਹੱਲ ਹੁੰਦੇ ਹਨ| ਪ੍ਰੰਤੂ ਉਨ੍ਹਾਂ ਕੋਲ ਹਲਕਾ ਖਰੜ ਦੇ ਕਿਸੇ ਵੀ ਪਿੰਡ, ਸ਼ਹਿਰ ਜਾਂ ਕਸਬੇ ਦਾ ਆਮ ਲੋਕਾਂ ਨਾਲ ਜੁੜਿਆ ਕੋਈ ਵੀ ਮਸਲਾ ਆਇਆ ਹੈ, ਉਨ੍ਹਾਂ ਨੇ ਸਬੰਧਿਤ ਵਿਭਾਗ ਦੇ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਆਦਿ ਨਾਲ ਮਿਲ ਕੇ ਉਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਹੈ| ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਵਿਖ ਵਿਚ ਵੀ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕਰਵਾਉਣ ਲਈ ਯਤਨਸ਼ੀਲ ਰਹਿਣਗੇ|
ਇਸ ਮੌਕੇ ਰਾਜਿੰਦਰ ਸਿੰਘ ਕੁਰਾਲੀ ਪ੍ਰਧਾਨ ਇਨਸਾਨੀਅਤ ਕਲੱਬ, ਐਡਵੋਕੇਟ ਪਲਵਿੰਦਰ ਸਿੰਘ, ਕੈਪਟਨ ਅਮਰਜੀਤ ਸਿੰਘ ਭੱਟੀ, ਮਾਸਟਰ ਅਮਰਜੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਵਿਪਨ ਕੁਮਾਰ ਸਾਬਕਾ ਕੌਂਸਲਰ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *