ਪਿਛਲੇ ਪੰਜ ਸਾਲਾਂ ਦੌਰਾਨ ਵਿੱਚ ਅਸੀਂ ਸਿਰਫ ਵਿਕਾਸ ਨੂੰ ਤਰਜੀਹ ਦਿੱਤੀ: ਕੁਲਵੰਤ ਸਿੰਘ

ਐਸ.ਏ.ਐਸ ਨਗਰ, 1 ਫਰਵਰੀ (ਸ.ਬ.) ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਵੱਲੋਂ ਵਾਰਡ ਨੰਬਰ 49 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਹਰਜਿੰਦਰ ਕੌਰ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ ਹੈ ਇਸੇ ਲਈ ਉਹਨਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਬਤੌਰ ਮੇਅਰ ਮੁਹਾਲੀ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ।

ਉਹਨਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਕੀਤਾ ਗਿਆ ਵਿਕਾਸ ਸਭ ਦੇ ਸਾਹਮਣੇ ਹੈ ਅਤੇ ਉਸੇ ਵਿਕਾਸ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਲੋਕ ਵਿਕਾਸ ਨੂੰ ਸਮਰਪਿਤ ਅਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਫਿਰ ਤੋਂ ਸੇਵਾ ਦਾ ਮੌਕਾ ਦੇਣਗੇ।

ਇਸ ਦੌਰਾਨ ਮੇਅਰ ਕੁਲਵੰਤ ਨਿਗਮ ਦੇ ਵੱਖ-ਵੱਖ ਵਾਰਡਾਂ ਵਿੱਚ ਬਿਨਾਂ ਕਿਸੇ ਸ਼ੋਰ ਸ਼ਰਾਬੇ ਤੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਪੈਦਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਵੋਟਰਾਂ ਦੇ ਘਰ ਘਰ ਜਾ ਕ ਆਜਾਦ ਗਰੁੱਪ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਸ. ਕੁਲਵੰਤ ਸਿੰਘ ਅਤੇ ਅਜ਼ਾਦ ਗਰੁੱਪ ਦੇ ਬਾਕੀ ਉਮੀਦਵਾਰਾਂ ਵੱਲੋਂ ਸਾਦੇ ਢੰਗ ਨਾਲ ਕੀਤੇ ਜਾ ਰਹੇ ਪ੍ਰਚਾਰ ਨੂੰ ਸਥਾਨਕ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Leave a Reply

Your email address will not be published. Required fields are marked *