ਪਿਸਟਲਾਂ, ਮੈਗਜੀਨਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

ਐਸ.ਏ.ਐਸ. ਨਗਰ, 4 ਫਰਵਰੀ (ਸ.ਬ.) ਲਾਲੜੂ ਪੁਲੀਸ ਵੱਲੋ ਦੋ ਨੌਜਵਾਨਾਂ ਨੂੰ ਪਿਸਟਲਾਂ, ਮੈਗਜੀਨਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਦਾ ਕਹਿਣਾ ਹੈ ਇਹ ਦੋਵੇਂ ਨੌਜਵਾਨ ਪੰਜਾਬ ਮਿਉਂਸਪਲ ਚੋਣਾਂ ਦੌਰਾਨ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਮਾਹੋਲ ਖਰਾਬ ਕਰਨ ਦੀ ਤਾਕ ਵਿਚ ਸਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਐਸ ਐਸ ਪੀ ਸ੍ਰੀ ਸਤਿੰਦਰ ਸਿੰਘ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਮਿਉਂਸਪਲ ਚੋਣਾਂ ਨੂੰ ਮੁੱਖ ਰੱਖਦਿਆ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਵੈਧ ਹਥਿਆਰਾ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਇਹਨਾਂ ਦੋਵਾਂ ਵਿਅਕਤੀਆਂ ਹਰਮਨਜੀਤ ਸਿੰਘ ਵਾਸੀ ਵਾਰਡ ਨੰ 26, ਮੋਗਾ ਅਤੇ ਅਰੁਣ ਸਾਰਵਾਨ ਉਰਫ ਵਿਸੂ ਵਾਸੀ ਵਾਰਡ ਨੰ 38 ਨੇੜੇ ਗੀਤਾ ਭਵਨ, ਮੋਗਾ ਨੂੰ ਪੁਲੀਸ ਕਪਤਾਨ ਦਿਹਾਤੀ ਡਾਕਟਰ ਰਵਜੋਤ ਕੌਰ ਗਰੇਵਾਲ ਅਤੇ ਡੀ ਐਸ ਪੀ ਡੇਰਾਬਸੀ ਸ਼੍ਰੀ ਗੁਰਬਖਸੀਸ਼ ਸਿੰਘ ਦੀ ਅਗਵਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲੀਸ ਪਾਰਟੀ ਵੱਲੋਂ ਨਾਕੇਬੰਦੀ ਦੌਰਾਨ ਕਾਬੂ ਕੀਤਾ ਗਿਆ ਜਦੋਂ ਉਹ ਸਵੇਰੇ ਸਵਾ ਛੇ ਵਜੇ ਦੱਪਰ ਸਾਇਡ ਤੋਂ ਪੈਦਲ ਆ ਰਹੇ ਸਨ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਹਨਾਂ ਨੂੰ ਸ਼ੱਕ ਦੀ ਬਿਨਾਹ ਤੇ ਰੋਕਿਆ ਗਿਆ ਸੀ ਅਤੇ ਇਹਨਾਂ ਦੋਵਾਂ ਕੋਲੋਂ ਇੱਕ ਇੱਕ ਪਿਸਟਲ, ਮੈਗਜੀਨ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਵਿਅਕਤੀਆਂ ਖਿਲਾਫ ਆਰਮਜ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਿਲ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੋਵਾਂ ਤੇ ਪਹਿਲਾਂ ਹੀ ਥਾਣਾ ਸਿਟੀ ਸਾਊਥ ਮੋਗਾ ਵਿਖੇ 3-4 ਮੁਕੱਦਮੇ ਦਰਜ ਹਨ ਤੇ ਉਹਨਾਂ ਵਿਚੋ ਇੱਕ ਮੁਕੱਦਮੇ ਵਿੱਚ ਇਹ ਦੋਵੇਂ ਪੀ.ਓ. ਕਰਾਰ ਦਿੱਤੇ ਗਏ ਹਨ ਜੋ ਹੁਣ ਤੱਕ ਆਪਣੀ ਗ੍ਰਿਫਤਾਰੀ ਤੋਂ ਲੁਕਦੇ ਛਿਪਦੇ ਆ ਰਹੇ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ।

Leave a Reply

Your email address will not be published. Required fields are marked *