ਪਿ੍ਰਯੰਕਾ ਗਾਂਧੀ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ 32 ਦਿਨਾਂ ਤੋਂ ਧਰਨੇ ਤੇ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ


ਨਵੀਂ ਦਿੱਲੀ, 8 ਜਨਵਰੀ (ਸ.ਬ.) ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਸੰਸਦ ਮੈਂਬਰ ਦਿੱਲੀ ਦੇ ਜੰਤਰ-ਮੰਤਰ ਤੇ 32 ਦਿਨਾਂ ਤੋਂ ਬੈਠੇ ਹੋਏ ਹਨ। ਜਿਨ੍ਹਾਂ ਨੂੰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਮਿਲਣ ਪਹੁੰਚੀ। ਇਹ ਕਾਂਗਰਸ ਸੰਸਦ ਮੈਂਬਰ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਧਰਨੇ ਤੇ ਬੈਠੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਕਾਨੂੰਨ ਵਿਰੁੱਧ ਕਾਂਗਰਸ ਹਰ ਮੋਰਚੇ ਤੇ ਕਿਸਾਨਾਂ ਨਾਲ ਖੜ੍ਹੀ ਹੈ। ਇਸ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫ਼ਿਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਪੂੰਜੀਪਤੀ ਦੋਸਤਾਂ ਦੇ ਫ਼ਾਇਦੇ ਲਈ ਦੇਸ਼ ਦੇ ਅੰਨਦਾਤਾ ਨਾਲ ਵਿਸ਼ਵਾਸਘਾਤ ਕੀਤਾ ਹੈ। ਅੰਦੋਲਨ ਦੇ ਮਾਧਿਅਮ ਨਾਲ ਕਿਸਾਨ ਆਪਣੀ ਗੱਲ ਕਹਿ ਚੁਕੇ ਹਨ। ਅੰਨਦਾਤਾਵਾਂ ਦੀ ਆਵਾਜ਼ ਚੁੱਕਣਾ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਨਾ ਸਾਡਾ ਸਾਰਿਆਂ ਦਾ ਫਰਜ ਹੈ।
ਜਿਕਰਯੋਗ ਹੈ ਕਿ ਪੰਜਾਬ, ਹਰਿਆਣਾ ਸਮੇਤ ਕਈ ਪ੍ਰਦੇਸ਼ਾਂ ਦੇ ਕਿਸਾਨ ਹਾਲ ਹੀ ਵਿੱਚ ਬਣਾਏ ਗਏ ਤਿੰਨ ਕਾਨੂੰਨ, ਕਿਸਾਨੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲੀਕਰਨ) ਬਿੱਲ 2020, ਖੇਤੀਬਾੜੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਅਤੇ ਖੇਤੀਬਾੜੀ ਸੇਵਾ ਸਮਝੌਤਾ ਬਿੱਲ 2020 ਅਤੇ ਜ਼ਰੂਰੀ ਵਸੂਤੀ ਸੋਧ ਬਿੱਲ 2020 ਦਾ ਵਿਰੋਧ ਕਰ ਰਹੇ ਹਨ।

Leave a Reply

Your email address will not be published. Required fields are marked *