ਪਿੰਡਾਂ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ ਤੇ ਜਾਰੀ: ਮੱਛਲੀਕਲਾਂ

ਐਸ.ਏ.ਐਸ. ਨਗਰ, 8 ਸਤੰਬਰ (ਸ.ਬ.) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਭਲਕੇ ਹਲਕਾ ਮੁਹਾਲੀ ਦੇ ਪਿੰਡ ਮੌਲੀ ਬੈਦਵਾਣ, ਬਾਕਰਪੁਰ, ਕੁਰੜੀ, ਸਨੇਟਾ ਅਤੇ ਗੋਬਿੰਦਗੜ੍ਹ ਵਿਖੇ 25-25 ਲੱਖ ਦੀ ਲਾਗਤ ਵਾਲੇ ਪੰਚਾਇਤ ਘਰਾਂ ਅਤੇ ਹੋਰ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ|
ਇਸ ਬਾਰੇ ਜਾਣਕਾਰੀ ਦਿੰਦਿਆਂ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ| ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਤੇ ਹਲਕੇ ਦੇ ਪਿੰਡਾਂ ਨੂੰ ਮਾਡਲ ਪਿੰਡ ਬਨਾਉਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ|

Leave a Reply

Your email address will not be published. Required fields are marked *