ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਟੂਰਨਾਮੈਂਟ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਵਧਾਉਂਦੇ ਹਨ : ਬੀਬੀ ਗਰਚਾ

ਮੁਲਾਂਪੁਰ ਗਰੀਬਦਾਸ, 8 ਜੂਨ ( ਸ.ਬ.) ਸ਼ਹੀਦ ਭਾਗ ਸਿੰਘ ਸਪੋਰਟਸ ਕਲੱਬ ਭੜੌਂਜੀਆਂ ਵੱਲੋਂ ਪਿੰਡ ਭੜੌਂਜੀਆਂ ਵਿਖੇ ਛੇਵਾਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ| ਮੁੱਖ ਮੰਤਰੀ ਪੰਜਾਬ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਇਸ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਟੂਰਨਾਮੈਂਟ ਦਾ ਉਦਘਾਟਨ ਕੀਤਾ| ਉਨ੍ਹਾਂ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਵੀ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ|
ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਗਰਚਾ ਨੇ ਕਲੱਬ ਵੱਲੋਂ ਕਰਵਾਏ ਗਏ ਇਸ ਕ੍ਰਿਕਟ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਟੂਰਨਾਮੈਂਟ ਬੱਚਿਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਵੀ ਆਪਣਾ ਭਰਪੂਰ ਯੋਗਦਾਨ ਪਾਉਂਦੇ ਹਨ|
ਕਲੱਬ ਦੇ ਪ੍ਰਧਾਨ ਤੇਜਵੀਰ ਸਿੰਘ ਤੇਜੀ, ਉਪ ਪ੍ਰਧਾਨ ਕੇਵਲ ਸਿੰਘ, ਸੈਕਟਰੀ ਪਰਮਿੰਦਰ ਸਿੰਘ ਕਾਕਾ ਆਦਿ ਦੀ ਅਗਵਾਈ ਵਿੱਚ ਕਲੱਬ ਦੇ ਅਹੁਦੇਦਾਰਾਂ ਵੱਲੋਂ ਬੀਬੀ ਗਰਚਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ|
ਇਸ ਮੌਕੇ ਮੁਹੰਮਦ ਸਦੀਕ, ਹਰੀਸ਼ ਮੁੱਲਾਂਪੁਰ, ਹਕੀਕਤ ਸਿੰਘ ਭੜੌਂਜੀਆਂ, ਸੁਰਜੀਤ ਸਿੰਘ ਪੈਂਤਪੁਰ, ਮਹਿੰਦਰ ਸਿੰਘ ਭੜੌਂਜੀਆਂ, ਨੇਤਰ ਸਿੰਘ ਪੰਚ, ਗੁਰਬਚਨ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *