ਪਿੰਡਾਂ ਵਿੱਚ ਮੁਫਤ ਕੈਂਪ ਲਗਾਉਣ ਲਈ ਅੱਗੇ ਆਉਣ ਸੰਸਥਾਵਾਂ: ਸਿੱਧੂ

ਐਸ ਏ ਐਸ ਨਗਰ, 6 ਅਪ੍ਰੈਲ (ਸ.ਬ.) ਨਜ਼ਦੀਕੀ ਪਿੰਡ ਜੁਝਾਰ ਨਗਰ ਵਿਖੇ ਵਿਜ਼ਨ ਪ੍ਰਾਪਟੀ ਵੱਲੋਂ ਗਰੇਵਾਲ ਆਈ ਇੰਸਟੀਚਿਊਟ ਦੁਆਰਾ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ| ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਗਰੀਬ ਲੋਕਾਂ ਦੀ ਮਦਦ ਕੀਤੀ ਜਾ ਸਕੇ| ਉਨ੍ਹਾਂ ਲੋਕਾਂ ਨੂੰ ਵੀ ਅਜਿਹੇ ਮੁਫਤ ਜਾਂਚ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ| ਇਸ ਮੌਕੇ ਗਰੇਵਾਲ ਇੰਸਟੀਚਿਊਟ ਤੋਂ ਡਾ. ਪੂਜਾ ਅਗਰਵਾਲ ਦੀ ਅਗਵਾਈ ਹੇਠ ਆਈ ਹੋਈ ਡਾਕਟਰਾਂ ਦੀ ਟੀਮ ਨੇ ਲਗਭਗ ਡੇਢ ਸੌ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ| ਇਸ ਮੌਕੇ ਪੰਦਰਾਂ ਮਰੀਜਾਂ ਨੂੰ ਆਪਰੇਸ਼ਨ ਲਈ ਚੁਣਿਆ ਗਿਆ ਅਤੇ ਬਾਕੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ| ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਪ੍ਰੀਤ ਸਿੰਘ ਢੀਂਡਸਾ ਸਾਬਕਾ ਸਰਪੰਚ, ਅਮਰਜੀਤ ਸਿੰਘ ਮੋਨੀ ਪੰਚ, ਕੁਲਵਿੰਦਰ ਸਿੰਘ ਪੰਚ, ਅਮਨਪ੍ਰੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਹੈਪੀ ਮਲਿਕ, ਪਵਨ ਕੁਮਾਰ, ਜਸਵੀਰ ਸਿੰਘ, ਪਰਮਜੀਤ ਸਿੰਘ, ਪਰਮਿੰਦਰ, ਗੋਲੂ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *