ਪਿੰਡ ਗੋਬਿੰਦਗੜ੍ਹ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ਐਸ ਏ ਐਸ ਨਗਰ, 18 ਜਨਵਰੀ (ਸ.ਬ.) ਮੁਹਾਲੀ ਹਲਕੇ ਵਿੱਚ ਪੈਂਦੇ ਪਿੰਡ ਗੋਬਿੰਦਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਸਾਬਕਾ ਸਰਪੰਚ ਤਰਲੋਚਨ ਸਿੰਘ ਦੇ ਲੜਕੇ ਰਵਿੰਦਰ ਸਿੰਘ ਤੇ ਗੁਰਜਿੰਦਰ ਸਿੰਘ  ਆਪਣੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ| ਕਾਂਗਰਸ ਪਾਰਟੀ ਛੱਡ ਕੇ ਅਕਾਲੀ-ਭਾਜਪਾ ਪਾਰਟੀ ਵਿਚ ਸ਼ਾਮਿਲ ਹੋਏ ਇਨ੍ਹਾਂ ਵਰਕਰਾਂ ਦਾ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਨੇ ਸੁਆਗਤ ਕੀਤਾ|
ਇਸ ਮੌਕੇ ਰਵਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਹੁਣ ਚਾਪਲੂਸਾਂ ਦਾ ਬੋਲਬਾਲਾ ਹੈ ਅਤੇ ਮਿਹਨਤੀ ਵਰਕਰਾਂ ਦੀ ਪਾਰਟੀ ਅੰਦਰ ਕੋਈ ਕਦਰ ਨਹੀਂ ਰਹੀ|
ਇਸ ਮੌਕੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਹਲਕਾ ਮੁਹਾਲੀ ਵਿੱਚੋਂ ਕਾਂਗਰਸ ਦਾ ਆਧਾਰ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਮਿਹਨਤੀ ਅਤੇ ਸਾਫ ਸੁਥਰੀ ਸਖਸ਼ੀਅਤ ਵਾਲੇ ਕਾਂਗਰਸ ਵਰਕਰ ਅਕਾਲੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਮੁਹਾਲੀ ਹਲਕੇ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਹਲਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਦਿੱਤੀ ਹੈ| ਕੈਪਟਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਮੁਹਾਲੀ ਹਲਕੇ ਨੂੰ ਹਰਾ ਭਰਾ, ਸਾਫ਼ ਸੁਥਰਾ ਅਤੇ ਇਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੋਵੇਗਾ|
ਕੈਪਟਨ ਸਿੱਧੂ ਨੇ ਕਿਹਾ ਕਿ ਉਹ ਵਿਕਾਸ ਦੀ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਆਪਣੀ ਪੂਰੀ ਵਾਹ ਲਾ ਦੇਣਗੇ|
ਇਸ ਮੌਕੇ ਮਾਰਕੀਟ ਕਮੇਟੀ ਦੇ                 ਚੇਅਰਮੈਨ ਬਲਜੀਤ ਸਿੰਘ ਕੁੰਭੜਾ,           ਲੇਬਰ ਫੈਡ ਦੇ ਚੇਅਰਮੈਨ ਪਰਮਿੰਦਰ ਸੋਹਾਣਾ, ਰੇਸ਼ਮ ਸਿੰਘ ਅਤੇ ਪਿੰਡ ਦਾ ਭਾਰੀ ਇਕੱਠ ਮੌਜੂਦ ਸਨ|

Leave a Reply

Your email address will not be published. Required fields are marked *