ਪਿੰਡ ਚੱਪੜਚਿੜੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਪ੍ਰਦਰਸ਼ਨੀਆਂ 29 ਮਾਰਚ ਨੂੰ

ਐਸ.ਏ.ਐਸ. ਨਗਰ, 26 ਮਾਰਚ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਤਮਾ ਪ੍ਰੋਗਰਾਮ ਅਧੀਨ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮਿਤੀ 29 ਮਾਰਚ ਨੂੰ ਪਿੰਡ ਚੱਪੜਚਿੜੀ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਵਾਰ ਮੈਮੋਰੀਅਲ (ਫ਼ਤਿਹ ਬੁਰਜ) ਵਿਖੇ ਸਵੇਰੇ 9:00 ਵਜੇ ਲਾਇਆ ਜਾ ਰਿਹਾ ਹੈ ਤੇ ਇਸ ਮੌਕੇ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ| ਇਸ ਸਬੰਧੀ ਜਾÎਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਲਗਭਗ 800 ਕਿਸਾਨ ਅਤੇ ਕਿਸਾਨ ਬੀਬੀਆਂ ਹਿੱਸਾ ਲੈਣਗੀਆਂ ਤੇ ਇਸ ਮੇਲੇ ਵਿੱਚ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਜਸਬੀਰ ਸਿੰਘ ਬੈਂਸ ਮੇਲੇ ਦੀ ਪ੍ਰਧਾਨਗੀ ਕਰਨਗੇ| ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤਾ ਜਾਵੇਗਾ ਤੇ ਸੰਯੁਕਤ ਸਕੱਤਰ, ਖੇਤੀਬਾੜੀ ਹਾਈਡਰੋਲੋਜੀ, ਪੰਜਾਬ ਸ੍ਰੀ ਰਾਜੇਸ਼ ਵਸ਼ਿਸ਼ਟ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ|

Leave a Reply

Your email address will not be published. Required fields are marked *