ਪਿੰਡ ਪੱਤੋਂ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਐਸ ਏ ਐਸ ਨਗਰ, 15 ਮਈ ( ਸ.ਬ.) ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਸ੍ਰੀ ਮਨੀਸ਼ ਤਿਵਾੜੀ ਦੇ ਚੋਣ ਪ੍ਰਚਾਰ ਦੌਰਾਨ ਪਿੰਡ ਪੱਤੋਂ ਵਿੱਚ ਜਨ ਸਭਾ ਦੌਰਾਨ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ| ਸ੍ਰ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਮਛਲੀ ਕਲਾਂ ਨੇ ਦੱਸਿਆ ਕਿ ਜਗਰੂਪ ਸਿੰਘ ਢੋਲ ਕੁਰੜੀ ਦੀ ਪ੍ਰੇਰਨਾ ਸਦਕਾ ਪਿੰਡ ਪੱਤੋਂ ਦੇ ਤਰਸੇਮ ਸਿੰਘ ਨੰਬਰਦਾਰ, ਅਵਤਾਰ ਸਿੰਘ, ਤਰਲੋਚਨ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਸ਼ੇਰ ਸਿੰਘ, ਗੁਰਿੰਦਰ ਸਿੰਘ, ਬਿੱਟਾ ਪੰਚ, ਬਹਾਦਰ ਸਿੰਘ, ਗੁਰਨਾਮ ਸਿੰਘ, ਮਨਿੰਦਰ ਸਿੰਘ ਮੰਗਾ, ਬਲਦੇਵ ਸਿੰਘ ਤੇ ਬਲਵੀਰ ਸਿੰਘ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ| ਇਹਨਾਂ ਸਾਰੇ ਆਗੂਆਂ ਦਾ ਸ. ਸਿੱਧੂ ਵਲੋਂ ਸਿਰਪਾਓ ਪਾ ਕੇ ਸਵਾਗਤ ਕੀਤਾ ਗਿਆ|

Leave a Reply

Your email address will not be published. Required fields are marked *