ਪਿੰਡ ਮੁਹਾਲੀ ਵਿੱਚ ਪੇਵਰ ਬਲਾਕ ਦਾ ਕੰਮ ਸ਼ੁਰੂ ਕੀਤਾ

ਐਸ ਏ ਐਸ ਨਗਰ, 9 ਜਨਵਰੀ (ਸ਼ਬ ਪੰਜਾਬ ਦੇ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਨੇ ਪਿੰਡ ਮੁਹਾਲੀ ਵਿਖੇ ਪੇਵਰ ਬਲਾਕ ਲਾਉਣ ਤੇ ਧਰਮਸ਼ਾਲਾ ਦਾ ਗੇਟ ਬਣਾਏ ਜਾਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਕਾਂਗਰਸੀ ਆਗੂ ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾਣਗੇ।

Leave a Reply

Your email address will not be published. Required fields are marked *