ਪਿੰਡ ਰਾਏਪੁਰ ਦੀ ਪੰਚਾਇਤ ਵਲੋਂ ਵਿਧਾਇਕ ਜਲਾਲਪੁਰ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ

ਘਨੌਰ, 9 ਜਨਵਰੀ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਰਾਏਪੁਰ ਤੋਂ ਨਵੀਂ ਬਣੀ ਪੰਚਾਇਤ ਤੇ ਸਰਪੰਚ ਤੇਜਿੰਦਰ ਸਿੰਘ ਨੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਆਸ਼ੀਰਵਾਦ ਲਿਆ| ਇਸ ਉਪਰੰਤ ਸਰੰਪਚ ਸਮੇਤ ਪੂਰੀ ਪੰਚਾਇਤ ਨੇ ਸਮੂਹ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸਰਪੰਚ ਤੇਜਿੰਦਰ ਸਿੰਘ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਦੀ ਹਰੇਕ ਮੁਸ਼ਕਿਲ ਦਾ ਹੱਲ ਜਿਵੇਂ ਕਿ ਪੀਣ ਵਾਲੇ ਸ਼ੁੱਧ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸਰਕਾਰ ਤੋਂ ਵਧ ਤੋਂ ਵੱਧ ਗਰਾਂਟ ਲਿਆ ਕੇ ਪਿੰਡ ਦੀ ਨੁਹਾਰ ਬਦਲੀ ਜਾਵੇਗੀ|
ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਵਲੋਂ ਪਿੰਡ ਰਾਏਪੁਰ ਵਾਸਤੇ ਵਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾਣਗੇ|
ਇਸ ਮੌਕੇ ਹਰਭਜਨ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਗੁਰਪਿੰਦਰ ਸਿੰਘ ਪੰਚ, ਅਮਰਜੀਤ ਕੌਰ ਪੰਚ, ਸੁਨੀਤਾ ਦੇਵੀ ਪੰਚ, ਕੇਸਰ ਸਿੰਘ, ਮੈਵਾ ਰਾਮ, ਪਰਮਜੀਤ ਸਿੰਘ, ਸੂਚਾ ਸਿੰਘ, ਬਲਵਿੰਦਰ ਸਿੰਘ, ਹਰਨੇਕ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ ਹਾਜਰ ਸਨ|

Leave a Reply

Your email address will not be published. Required fields are marked *