ਪਿੰਡ ਸਨੇਟਾ ਦੇ ਕਮਿਊਨਿਟੀ ਸੈਂਟਰ ਅਤੇ ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 13 ਲੱਖ ਰੁਪਏ ਦੀ ਗ੍ਰਾਂਟ ਜਾਰੀ : ਬਲਬੀਰ ਸਿੱਧੂ


ਐਸ .ਏ.ਐਸ.ਨਗਰ , 12 ਜਨਵਰੀ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪਿਛਲੇ 4 ਸਾਲ ਦੌਰਾਨ ਸਰਕਾਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਧਰਮਸ਼ਾਲਾਵਾਂ, ਕਮਿਊਨਟੀ ਸੈਂਟਰਾਂ ਅਤੇ ਸ਼ਮਸ਼ਾਨ ਘਾਟਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਸਰਕਾਰ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ। ਉਹ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਅਤੇ ਸੰਬੰਧਤ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਵੰਡਣ ਲਈ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਂਦੀ ਸਹੂਲਤਾਂ ਨੂੰ ਲੋਕਾਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਅੱਜ ਇਹ ਵਿਕਾਸ ਕਾਰਜਾਂ ਦੇ ਚੈਕ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ , ਕਲੱਬਾਂ ਅਤੇ ਸਬੰਧਤ ਸੰਸਥਾਵਾਂ ਨੂੰ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਸਮੇਂ ਸਿਰ ਵਿਕਾਸ ਕਾਰਜਾਂ ਦਾ ਕੰਮ ਪੂਰਾ ਕਰ ਸਕਣ ਅਤੇ ਕਿਸੇ ਵੀ ਨਾਗਰਿਕ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਝਾਂ ਨਾ ਰਹਿਣਾ ਪਵੇ। ਇਸ ਮੌਕੇ ਉਨ੍ਹਾਂ ਨਡਿਆਲੀ ਦੇ ਸ਼ਮਸ਼ਾਨ ਘਾਟ ਦੇ ਲਈ 10 ਲੱਖ ਰੁਪਏ , ਸਨੇਟਾ ਵਿੱਚ ਮੁਸਲਿਮ ਭਾਏਚਾਰੇ ਦੀ ਧਰਮਸ਼ਾਲਾ ਲਈ 5 ਲੱਖ ਅਤੇ ਕਮਿਊਨਟੀ ਸੈਂਟਰ ਲਈ 8 ਲੱਖ ਰੁਪਏ ਅਤੇ ਪਿੰਡ ਮਨੌਲੀ (ਸੈਣੀ ਮਾਜਰਾ) ਨੂੰ ਧਰਮਸ਼ਾਲਾ ਲਈ 10 ਲੱਖ ਅਤੇ ਸੈਣੀ ਮਾਜਰਾਂ ਦੀ ਸ਼ਮਸ਼ਾਨ ਘਾਟ ਲਈ 2.75 ਲੱਖ ਰੁਪਏ, ਸ਼ਹੀਦ ਭਗਤ ਸਿੰਘ ਯੂਥ ਕਲੱਬ ਨੂੰ ਖੇਡਾਂ ਲਈ ਇੱਕ ਲੱਖ ਰੁਪਏ ਅਤੇ ਪਿੰਡ ਮਾਣਕਪੁਰ ਕੱਲਰ ਨੂੰ ਕਮਿਊਨਟੀ ਸੈਂਟਰ ਲਈ 10 ਲੱਖ ਰੁਪਏ ਚੈੱਕ ਦਿੱਤੇ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸਰਮਾ ਮੱਛਲੀ ਕਲਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀਮਤੀ ਜਸਵਿੰਦਰ ਕੌਰ ਚੈਅਰਪਰਸਨ ਜ਼ਿਲ੍ਹਾ ਪ੍ਰੀਸ਼ਦ , ਸ਼੍ਰੀ ਹਿਤੇਨ ਕਪਿਲਾ ਬੀ.ਡੀ.ਪੀ.ਓ ਖਰੜ, ਸ੍ਰੀ ਕੰਵਰਬੀਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ , ਸ਼੍ਰੀ ਮਨਜੀਤ ਸਿੰਘ ਤੰਗੋਰੀ ਵਾਇਸ ਚੈਅਰਮੈਨ ਬਲਾਕ ਸੰਮਤੀ ਖਰੜ, ਕਰਮ ਸਿੰਘ ਸਰਪੰਚ ਮਾਣਕਪੁਰ, ਟਹਿਲ ਸਿੰਘ ਮਾਣਕਪੁਰ, ਜੋਰਾ ਸਿੰਘ ਸਰਪੰਚ ਮਨੌਲੀ , ਗੁਰਬਿੰਦਰ ਸਿੰਘ ਸਰਪੰਚ ਨਡਿਆਲੀ , ਮੰਗਾ ਸਿੰਘ ਸਰਪੰਚ ਮੌਜਪੁਰ, ਭਗਤ ਰਾਮ ਸਰਪੰਚ ਸਨੇਟਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਦਵਿੰਦਰ ਸਿੰਘ ਕੁਰੜਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ, ਪੰਚਾਇਤ ਸਕੱਤਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *