ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਦਿੱਤਾ

ਐਸ.ਏ.ਐਸ.ਨਗਰ, 24 ਸਤੰਬਰ (ਸ.ਬ.) ਨੈਸ਼ਨਲ ਮੂਵਮੈਂਟ ਆਫ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ ਪੰਜਾਬ ਵਿੱਚ ਨੈਸ਼ਨਲ ਪੈਨਸ਼ਨ ਸਕੀਮ ਇੰਪਲਾਈਜ਼ ਯੂਨੀਅਨ ਜਿਲ੍ਹਾ ਮੁਹਾਲੀ ਵੱਲੋਂ 23 ਤੋਂ 25 ਸਤੰਬਰ ਤੱਕ ਵਿਧਾਇਕਾਂ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿਧਾਇਕ ਅਤੇ ਕੈਬਿਨਟ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੰਗ ਪੱਤਰ ਸੌਂਪਿਆ ਗਿਆ|
ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਰਾਣਾ ਦੀ ਅਗਵਾਈ ਹੇਠ ਸਟੇਟ ਕਮੇਟੀ ਮੈਂਬਰ ਸ੍ਰੀ ਤਜਿੰਦਰ ਸਿੰਘ, ਅਮਿਤ ਕਟੋਚ ਜਨ ਸਕੱਤਰ, ਪ੍ਰਭਦੀਪ ਸਿੰਘ ਬੋਪਾਰਾਏ ਚੇਅਰਮੈਨ ਮੁਹਾਲੀ, ਹਰਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੈਨਸ਼ਨ ਹਰੇਕ ਮੁਲਾਜਮ ਦਾ ਸਨਮਾਨ ਅਤੇ ਅਧਿਕਾਰ ਹੈ| ਉਹਨਾਂ ਕਿਹਾ ਕਿ 2016 ਵਿੱਚ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਬਾਦਲ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਇਸਨੂੰ ਬਹਾਲ ਕੀਤਾ ਜਾਵੇ|

Leave a Reply

Your email address will not be published. Required fields are marked *