ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ, ਦਰਜਨ ਤੋਂ ਵੱਧ ਲੋਕ ਜ਼ਖਮੀ

ਰਾਜਪੁਰਾ, 25 ਅਗਸਤ (ਸ.ਬ.) ਬੀਤੀ ਰਾਤ ਨੇੜਲੇ ਪਿੰਡ ਜੰਡੋਲੀ ਵਿਖੇ ਦੋ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਲੋਹੇ ਦੀਆਂ ਰਾਡਾਂ ਅਤੇ ਲਾਠੀਆਂ ਮਾਰ ਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਕਤਲ ਕਰਨ ਤੋਂ ਇਲਾਵਾ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ| ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ, ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ|

Leave a Reply

Your email address will not be published. Required fields are marked *